ਪੰਜਾਬ ਦੇ ਪੈਟ੍ਰੋਲ ਪੰਪ 'ਤੇ ਵੱਡੀ ਵਾਰਦਾਤ, ਨੌਜਵਾਨਾਂ ਨੇ ਕਰਿੰਦਿਆਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਇਕ ਮੌਤ
Monday, Apr 14, 2025 - 01:02 PM (IST)

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਦੇ ਦਿਹਾਤੀ ਇਲਾਕੇ 'ਚ ਲਗਾਤਾਰ ਹੀ ਕ੍ਰਾਈਮ ਦੀਆਂ ਵਾਰਦਾਤਾਂ ਵੱਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਤਾਜ਼ਾ ਮਾਮਲਾ ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਦਾ ਹੈ ਜਿੱਥੇ ਕਿ ਭਾਰਤ ਪੈਟਰੋਲੀਅਮ ਦੇ ਪੈਟ੍ਰੋਲ ਪੰਪ 'ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਦੌਰਾਨ ਪੰਪ ਦੇ ਇੱਕ ਕਰਿੰਦੇ ਗੌਤਮ ਦੀ ਛਾਤੀ 'ਤੇ ਗੋਲੀ ਲੱਗਣ ਉਸ ਦੀ ਮੌਤ ਹੋ ਗਈ। ਜਦਕਿ ਦੂਜੇ ਕਰਿੰਦੇ ਅਮਿਤ ਅਤੇ ਅਰਪਨ ਗੰਭੀਰ ਜ਼ਖ਼ਮੀ ਹੋਏ ਗਏ।
ਇਹ ਵੀ ਪੜ੍ਹੋ- ਔਰਤ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਸੀ ਪਤੀ, cctv ਤੋਂ ਹੋਇਆ ਰੂਹ ਕੰਬਾਊ ਮੌਤ ਦਾ ਖੁਲਾਸਾ
ਜਾਣਕਾਰੀ ਅਨੁਸਾਰ ਅਤੇ ਪੈਟ੍ਰੋਲ ਪੰਪ ਦੇ ਮਾਲਕ ਤਜਿੰਦਰ ਸਿੰਘ ਲਾਟੀ ਨੇ ਦੱਸਿਆ ਕਿ ਕੁੱਝ ਅਣਪਛਾਤੇ ਵਿਅਕਤੀ ਤੇਲ ਪਵਾਉਣ ਵਾਸਤੇ ਪੰਪ 'ਤੇ ਆਏ ਤਾਂ ਪੰਪ ਬੰਦ ਸੀ ਜਿਸ ਕਰਕੇ ਕਰਿੰਦਿਆਂ ਨੇ ਤੇਲ ਪਾਉਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਅੰਨਾ ਧੁੰਦ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਗੋਤਮ ਵਾਸੀ ਯੂਪੀ ਦੀ ਛਾਤੀ 'ਚ ਗੋਲੀ ਲੱਗ ਗਈ, ਜਿਸ ਨੂੰ ਹਸਪਤਾਲ ਲਿਆਉਂਦੇ ਸਮੇਂ ਉਸ ਦੀ ਮੌਤ ਹੋ ਗਈ। ਇੰਨਾ ਹੀ ਨਹੀਂ ਦੂਸਰੇ ਕਰਿੰਦੇ ਅਮਿਤ ਜਿਸਦੇ ਦੇ ਜਬਾੜੇ ਵਿਚ ਗੋਲੀ ਲੱਗੀ ਅਤੇ ਤੀਸਰਾ ਕਰਿੰਦਾ ਅਰਪਨ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਨੰਗਾ-ਨਾਚ
ਇਸ ਦੌਰਾਨ ਡੀ. ਐੱਸ. ਪੀ. ਮਜੀਠਾ ਅਮੋਲਕ ਸਿੰਘ ਅਤੇ ਐੱਸ. ਐੱਚ. ਓ. ਮਜੀਠਾ ਪ੍ਰਭਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਮੌਕੇ 'ਤੇ ਆ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੇਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ। ਫਿਲਹਾਲ ਪੁਲਸ ਸਾਰੇ ਮਾਮਲੇ ਨੂੰ ਟਰੇਸ ਕਰ ਰਹੀ ਹੈ ਜਲਦ ਹੀ ਮੁਲਜ਼ਮਾਂ ਨੂੰ ਪੁਲਸ ਗ੍ਰਿਫਤਾਰ ਕਰ ਲਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਜ਼ਮਾਨਤ 'ਤੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8