ਕੈਪਟਨ ਦੇ ਜ਼ਿਲ੍ਹੇ ''ਚ ਅੱਧੀ ਰਾਤੀਂ ਵੱਡੀ ਵਾਰਦਾਤ, CCTV ''ਚ ਕੈਦ ਹੋਇਆ ਖ਼ੌਫਨਾਕ ਵਾਕਿਆ

Monday, Jun 07, 2021 - 12:05 PM (IST)

ਪਟਿਆਲਾ (ਬਲਜਿੰਦਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ 'ਚ ਲੁਟੇਰਿਆਂ ਦੇ ਹੌਂਸਲੇ ਬੁਲੰਦ ਹਨ। ਲੁਟੇਰਿਆਂ ਵੱਲੋਂ ਜ਼ਿਲ੍ਹੇ ਅੰਦਰ ਅੱਧੀ ਰਾਤ ਨੂੰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਮੁਤਾਬਕ ਰਾਤ ਦੇ ਸਮੇਂ 6 ਲੁਟੇਰੇ ਇਨੋਵਾ ਕਾਰ 'ਚ ਪਟਿਆਲਾ-ਸਰਹਿੰਦ ਰੋਡ 'ਤੇ ਸਥਿਤ ਰਿਲਾਇੰਸ ਪੈਟਰੋਲ ਪੰਪ 'ਤੇ ਆਏ ਅਤੇ ਮੁਲਾਜ਼ਮ ਨੂੰ ਪੈਟਰੋਲ ਪਾਉਣ ਲਈ ਕਿਹਾ।

ਇਹ ਵੀ ਪੜ੍ਹੋ : 'ਕਾਂਗਰਸ' ਸਾਹਮਣੇ ਹੁਣ ਕੁਨਬਾ ਸੰਭਾਲਣ ਦੀ ਚੁਣੌਤੀ, ਸੇਂਧਮਾਰੀ ਕਰਕੇ ਬਦਲਾ ਲਵੇਗੀ 'ਆਪ'

PunjabKesari

ਦੇਖਦੇ ਹੀ ਦੇਖਦੇ ਇਹ ਲੁਟੇਰੇ ਬਾਹਰ ਆਏ ਅਤੇ ਪਿਸਤੌਲ ਦਿਖਾ ਕੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੂੰ ਡਰਾ ਦਿੱਤਾ। ਇਸ ਤੋਂ ਬਾਅਦ ਲੁਟੇਰਿਆਂ ਨੇ 6 ਹਜ਼ਾਰ ਦੇ ਕਰੀਬ ਨਕਦੀ ਲੁੱਟ ਲਈ ਅਤੇ ਜ਼ਰੂਰੀ ਕਾਗਜ਼ਾਤ ਵੀ ਲੁੱਟ ਗਏ। ਲੁਟੇਰੇ ਵਾਪਸ ਜਾਂਦੇ ਹੋਏ ਸੁਰੱਖਿਆ ਮੁਲਾਜ਼ਮ ਦੀ ਰਿਵਾਲਵਰ ਵੀ ਨਾਲ ਲੈ ਗਏ।

ਇਹ ਵੀ ਪੜ੍ਹੋ : 'ਕੋਵੈਕਸੀਨ' ਲਵਾਉਣ ਵਾਲੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪਿਆ ਨਵਾਂ ਪੰਗਾ, ਮੱਥੇ 'ਤੇ ਚਿੰਤਾ ਦੀਆਂ ਲਕੀਰਾਂ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਡੀ. ਐਸ. ਪੀ. ਸੌਰਵ ਜੈਨ ਮੁਤਾਬਕ ਇਹ ਵਾਕਿਆ ਰਾਤ ਦੇ ਕਰੀਬ 2 ਵਜੇ ਵਾਪਰਿਆ। ਇਹ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਹੋ ਗਈ ਹੈ। ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News