ਅੰਮ੍ਰਿਤਸਰ 'ਚ ਹਥਿਆਰ ਲੈ ਕੇ ਪੈਟਰੋਲ ਪੰਪ ਲੁੱਟਣ ਆਏ ਲੁਟੇਰੇ, CCTV 'ਚ ਕੈਦ ਹੋਇਆ ਖ਼ੌਫ਼ਨਾਕ ਵਾਕਿਆ (ਤਸਵੀਰਾਂ)

Wednesday, Nov 16, 2022 - 11:13 AM (IST)

ਅੰਮ੍ਰਿਤਸਰ (ਸਾਗਰ) : ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਲੁੱਟਾਂ-ਖੋਹਾਂ ਦੀ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਇਸੇ ਤਹਿਤ ਇੱਥੇ ਮਾਨਾਂ ਵਾਲਾ ਦਾ ਸੁਪਰ ਪੈਟਰੋਲ ਪੰਪ 'ਤੇ ਬੀਤੀ ਰਾਤ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਮੁਤਾਬਕ ਹਥਿਆਰਾਂ ਨਾਲ ਲੈਸ 3 ਨਕਾਬਪੋਸ਼ ਲੁਟੇਰੇ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੈਟਰੋਲ ਪੰਪ 'ਤੇ ਆਏ ਅਤੇ ਆਉਂਦਿਆਂ ਹੀ ਉਨ੍ਹਾਂ ਨੇ ਪੰਪ ਦੇ ਕਰਿੰਦੇ 'ਤੇ ਪਿਸਤੌਲ ਤਾਣ ਦਿੱਤੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਵਿਕਾਸ ਪ੍ਰਾਜੈਕਟਾਂ ਨੂੰ ਲੈ ਕੇ ਮਾਨ ਸਰਕਾਰ ਨੇ ਲਾਗੂ ਕੀਤਾ ਨਵਾਂ ਫਾਰਮੂਲਾ

PunjabKesari

ਪੈਟਰੋਲ ਪੰਪ ਦੇ ਕਰਿੰਦਿਆਂ ਵੱਲੋਂ ਇਨ੍ਹਾਂ ਲੁਟੇਰਿਆਂ ਦਾ ਡੱਟ ਕੇ ਮੁਕਾਬਲਾ ਕੀਤਾ ਗਿਆ। ਲੁਟੇਰਿਆਂ ਨਾਲ ਉਨ੍ਹਾਂ ਦੀ ਹੱਥੋ-ਪਾਈ ਵੀ ਹੋ ਗਈ। ਜਦੋਂ ਰੌਲਾ ਪੈ ਗਿਆ ਤਾਂ ਤਿੰਨੇ ਲੁਟੇਰੇ ਵਾਪਸ ਭੱਜ ਗਏ। ਇਹ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਦੱਸਣਯੋਗ ਹੈ ਕਿ ਇਸ ਪੈਟਰੋਲ ਪੰਪ 'ਤੇ ਪਹਿਲਾਂ ਵੀ ਲੁਟੇਰਿਆਂ ਨੇ ਕਈ ਵਾਰ ਹੱਲਾ ਬੋਲਿਆ ਹੈ। ਅਜਿਹੀਆਂ ਵਾਰਦਾਤਾਂ ਦੇ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੱਸਰਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ : ਹੁਣ ਘਰ ਬੈਠੇ ਹੀ ਲੋਕ ਲੈ ਸਕਣਗੇ 'ਅਸ਼ੀਰਵਾਦ ਸਕੀਮ' ਦਾ ਲਾਭ

PunjabKesari

ਦੱਸ ਦੇਈਏ ਕਿ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ 'ਚ ਅਮਨ-ਕਾਨੂੰਨ ਬਰਕਰਾਰ ਹੋਣ ਦੀ ਗੱਲ ਕਰ ਰਹੇ ਹਨ ਪਰ ਜੋ ਹਾਲਾਤ ਹਨ, ਉਹ ਬਦ ਤੋਂ ਬਦਤਰ ਹੁੰਦਾ ਜਾ ਰਹੇ ਹਨ।

PunjabKesari

ਮੁੱਖ ਮੰਤਰੀ ਵੱਲੋਂ ਪੁਲਸ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਜਿਨ੍ਹਾਂ ਵਿਅਕਤੀਆਂ ਨੂੰ ਲਾਇਸੈਂਸੀ ਹਥਿਆਰ ਦਿੱਤੇ ਗਏ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾਵੇ ਪਰ ਪੰਜਾਬ 'ਚ ਲਗਾਤਾਰ ਹੀ ਜੰਗਲ ਰਾਜ ਸਥਾਪਿਤ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। 

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News