ਪੰਜਾਬ: ਪੈਟਰੋਲ ਪੰਪ ਦੇ ਮੈਨੇਜਰ ਨੇ ਕੀਤੀ ਖੁਦਕੁਸ਼ੀ, ਚਿੱਠੀ 'ਚ ਕੀਤੇ ਵੱਡੇ ਖੁਲਾਸਾ
Saturday, Jul 26, 2025 - 04:38 PM (IST)

ਬਟਾਲਾ (ਗੁਰਪ੍ਰੀਤ): ਬਟਾਲਾ ਨੇੜੇ ਨੈਸ਼ਨਲ ਹਾਈਵੇਅ 'ਤੇ ਸਥਿਤ ਇਕ ਪੈਟਰੋਲ ਪੰਪ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਪ ਦੇ ਮੈਨੇਜਰ ਨੇ ਦਫ਼ਤਰ ਦੇ ਅੰਦਰ ਲੱਗੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵਿਕਰਮਜੀਤ ਸਿੰਘ ਵਜੋਂ ਹੋਈ ਹੈ, ਜੋ ਲੰਬੇ ਸਮੇਂ ਤੋਂ ਉਥੇ ਮੈਨੇਜਰ ਵਜੋਂ ਕੰਮ ਕਰ ਰਿਹਾ ਸੀ। ਪੰਪ ਦੇ ਕਰਮਚਾਰੀਆਂ ਨੇ ਜਦੋਂ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ, ਤਾਂ ਤੁਰੰਤ ਪੁਲਸ, ਪੰਪ ਮਾਲਕ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਪਤਨੀ ਦਾ ਰੋ-ਰੋ ਬੁਰਾ ਹਾਲ ਹੈ। ਪਤਨੀ ਨੇ ਦੱਸਿਆ ਕਿ ਉਸ ਦੇ ਤਿੰਨ ਛੋਟੇ ਬੱਚੇ ਹਨ, ਜਿਸ 'ਚ ਦੋ ਧੀਆਂ ਤੇ ਇਕ ਪੁੱਤ ਹੈ। ਉਸ ਨੇ ਇਹ ਵੀ ਦੱਸਿਆ ਕਿ ਵਿਕਰਮਜੀਤ ਪਿਛਲੇ ਕੁਝ ਦਿਨਾਂ ਤੋਂ ਬਹੁਤ ਪਰੇਸ਼ਾਨ ਸੀ, ਕਿਉਂਕਿ ਪੰਪ ਦੇ ਹਿਸਾਬ ਵਿਚ 10 ਲੱਖ ਰੁਪਏ ਦਾ ਫਰਕ ਆ ਰਿਹਾ ਸੀ। ਉਸ ਨੇ ਇਹ ਗੱਲ ਆਪਣੇ ਘਰਵਾਲਿਆਂ ਨਾਲ ਵੀ ਸਾਂਝੀ ਕੀਤੀ ਸੀ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀ ਕੋਸ਼ਿਸ਼ਾਂ ਨੂੰ ਪਿਆ ਬੂਰ! ਇਸ ਜ਼ਿਲ੍ਹੇ 'ਚ ਦਿਸਿਆ ਸਭ ਤੋਂ ਵੱਧ ਅਸਰ
ਦੂਜੇ ਪਾਸੇ, ਪੈਟਰੋਲ ਪੰਪ ਨੂੰ ਠੇਕੇ 'ਤੇ ਚਲਾਉਣ ਵਾਲੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਤਾਂ ਹਾਲ ਹੀ ਵਿੱਚ ਪੰਪ ਦੇ ਕੰਮ ਨਾਲ ਜੁੜਿਆ ਸੀ ਅਤੇ ਪਿਛਲੇ 10 ਦਿਨਾਂ ਤੋਂ ਪੰਪ 'ਤੇ ਆਇਆ ਵੀ ਨਹੀਂ। ਵਿਕਰਮਜੀਤ ਦੀ ਖੁਦਕੁਸ਼ੀ ਦੇ ਕਾਰਨ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਥਾਣਾ ਸਦਰ ਦੇ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਜੇਬ 'ਚੋਂ ਇਕ ਚਿੱਠੀ ਮਿਲੀ ਹੈ, ਜਿਸ ਵਿੱਚ ਲਿਖਿਆ ਸੀ ਕਿ "ਮੇਨੂੰ ਮਾਫ਼ ਕਰ ਦਿਓ, ਹਿਸਾਬ 'ਚ ਫਰਕ ਹੈ"। ਚਿੱਠੀ 'ਚ ਕੁਝ ਹਿਸਾਬੀ ਨੋਟ ਵੀ ਲਿਖੇ ਹੋਏ ਸਨ। ਪੁਲਸ ਨੇ ਲਾਸ਼ ਅਤੇ ਚਿੱਠੀ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਕਰਮਜੀਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਹਿਸਾਬੀ ਕਾਗਜ਼ਾਂ ਦੀ ਜਾਂਚ ਹੋਣ ਮਗਰੋਂ ਅੱਗੇ ਦੀ ਕਾਨੂੰਨੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8