ਭਵਾਨੀਗੜ੍ਹ ''ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ

09/22/2020 6:13:16 PM

ਭਵਾਨੀਗੜ੍ਹ (ਕਾਂਸਲ, ਵਿਕਾਸ, ਸੰਜੀਵ): ਬੀਤੀ ਰਾਤ ਨੇੜਲੇ ਪਿੰਡ ਬਾਸੀਅਰਕ 'ਚ ਇੱਕ ਪੈਟਰੋਲ ਪੰਪ ਦੇ ਚੌਕੀਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦੇ ਪਿੱਛੇ ਵਜ੍ਹਾ ਕੀ ਰਹੀ ਪੁਲਸ ਇਸ ਦੀ ਗੰਭੀਰਤਾ ਨਾਲ ਜਾਂਚ ਕਰਨ ਵਿੱਚ ਜੁੱਟ ਗਈ ਹੈ।

ਇਹ ਵੀ ਪੜ੍ਹੋ: ਕੁੜੀ ਵਲੋਂ ਜਬਰੀ ਵਿਆਹ ਦੀਆਂ ਧਮਕੀਆਂ ਤੋਂ ਪਰੇਸ਼ਾਨ ਨੌਜਵਾਨ ਫੌਜੀ ਨੇ ਕੀਤੀ ਖ਼ੁਦਕੁਸ਼ੀ

ਵਾਰਦਾਤ ਸਮੇਂ ਪੈਟਰੋਲ ਪੰਪ 'ਤੇ ਲੱਗੇ ਦੋ ਸੀ.ਸੀ.ਟੀ.ਵੀ. ਕੈਮਰਿਆਂ 'ਚੋਂ ਇੱਕ ਹੀ ਚੱਲ ਰਿਹਾ ਸੀ ਜਿਸ ਵਿੱਚ ਇਹ ਘਟਨਾ ਕੈਦ ਨਹੀਂ ਹੋ ਸਕੀ। ਮ੍ਰਿਤਕ ਦੇ ਮੁੰਡੇ ਸੁਖਜਿੰਦਰ ਸਿੰਘ ਵਾਸੀ ਬਾਸੀਅਰਕ ਨੇ ਦੱਸਿਆ ਕਿ ਉਸਦਾ ਪਿਤਾ ਗੁਰਦੇਵ ਸਿੰਘ (62) ਪਿਛਲੇ ਪੰਜ ਮਹੀਨਿਆਂ ਤੋਂ ਇੱਥੇ ਦਿੜ੍ਹਬਾ ਰੋਡ 'ਤੇ ਸਥਿਤ ਪੈਟਰੋਲ ਪੰਪ 'ਤੇ ਚੌਕੀਦਾਰ ਵਜੋਂ ਕੰਮ ਕਰਦਾ ਸੀ ਜਿਸਨੂੰ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕਿਸੇ ਤੇਜ਼ਧਾਰ ਹਥਿਆਰ ਨਾਲ ਸਿਰ 'ਤੇ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਓਧਰ ਮੌਕੇ 'ਤੇ ਜਾਂਚ ਕਰਨ ਪਹੁੰਚੇ ਪੁਲਸ ਅਧਿਕਾਰੀ ਡੀ.ਐੱਸ.ਪੀ. (ਡੀ) ਸੰਗਰੂਰ ਮੋਹਿਤ ਅਗਰਵਾਲ, ਸੀ.ਆਈ.ਏ. ਇੰਚਾਰਜ ਸਤਨਾਮ ਸਿੰਘ ਅਤੇ ਰਮਨਦੀਪ ਸਿੰਘ ਥਾਣਾ ਮੁਖੀ ਭਵਾਨੀਗੜ੍ਹ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਗੱਲ ਸਾਹਮਣੇ ਆਈ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਵਲੋਂ ਚੋਰੀ ਜਾਂ ਲੁੱਟ ਨੂੰ ਅੰਜਾਮ ਨਹੀਂ ਦਿੱਤਾ ਗਿਆ। ਡੀ.ਐੱਸ.ਪੀ. ਮੋਹਿਤ ਅਗਰਵਾਲ ਨੇ ਕਿਹਾ ਕਿ ਪੁਲਸ ਇਸ ਕਤਲ ਦੀ ਵਾਰਦਾਤ ਸਬੰਧੀ ਡੂੰਘਾਈ ਨਾਲ ਜਾਂਚ ਕਰਨ ਵਿੱਚ ਲੱਗੀ ਹੋਈ ਹੈ ਕਿ ਆਖਰਕਾਰ ਕਤਲ ਦੇ ਪਿਛੇ ਅਸਲ ਕੀ ਕਾਰਣ ਰਿਹਾ। ਪੁਲਸ ਨੇ ਦਾਅਵਾ ਕੀਤਾ ਕਿ ਕਤਲ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Shyna

Content Editor

Related News