ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ

Sunday, Sep 20, 2026 - 02:51 PM (IST)

ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ

ਫਗਵਾੜਾ (ਸੋਨੂੰ)- ਫਗਵਾੜਾ ਦੇ ਬਸੰਤ ਨਗਰ ਸਥਿਤ ਝਾਪਰ ਕਾਲੋਨੀ 'ਚ ਦੇਰ ਰਾਤ ਤਿੰਨ ਨੌਜਵਾਨਾਂ ਨੇ ਇਕ ਘਰ ਦੀ ਛੱਤ 'ਤੇ ਪੈਟਰੋਲ ਬੰਬ ਸੁੱਟ ਕੇ ਹਮਲਾ ਕਰ ਦਿੱਤਾ। ਇਹ ਹਮਲਾ ਘਰ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਿਆ। ਫੁਟੇਜ 'ਚ ਤਿੰਨਾਂ ਨੌਜਵਾਨਾਂ ਦੇ ਚਿਹਰੇ ਢੱਕੇ ਹੋਏ ਵਿਖਾਈ ਦੇ ਰਹੇ ਹਨ।

PunjabKesari

ਪਰਿਵਾਰਕ ਮੈਂਬਰਾਂ ਰਵੀ ਅਤੇ ਵਿਮਲਾ ਦੇਵੀ ਨੇ ਦੱਸਿਆ ਕਿ ਰਾਤ ਵੇਲੇ ਪਰਿਵਾਰ ਸੌਂ ਰਿਹਾ ਸੀ, ਇਸੇ ਦੌਰਾਨ ਕੁਝ ਨੌਜਵਾਨਾਂ ਨੇ ਉਨ੍ਹਾਂ ਦੀ ਛੱਤ 'ਤੇ ਪੈਟਰੋਲ ਬੰਬ ਸੁੱਟਿਆ, ਜਿਸ ਨਾਲ ਛੱਤ 'ਤੇ ਪਈਆਂ ਤਾਰਾਂ ਨੂੰ ਅੱਗ ਲੱਗ ਗਈ। ਧਮਾਕੇ ਦੀ ਆਵਾਜ਼ ਸੁਣ ਕੇ ਗੁਆਂਢੀਆਂ ਨੇ ਪਰਿਵਾਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਜਦੋਂ ਤੱਕ ਪਰਿਵਾਰ ਦੇ ਮੈਂਬਰ ਛੱਤ 'ਤੇ ਪਹੁੰਚੇ, ਦੋਸ਼ੀ ਮੌਕੇ ਤੋਂ ਭੱਜ ਚੁੱਕੇ ਸਨ।

PunjabKesari

ਇਹ ਵੀ ਪੜ੍ਹੋ- 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ

ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਉਹ ਇਸ ਗੱਲ ਤੋਂ ਅਸਮਰੱਥ ਹਨ ਕਿ ਉਨ੍ਹਾਂ ਦੇ ਘਰ ਨੂੰ ਕਿਉਂ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅੱਗ ਦਾ ਸਮੇਂ ਸਿਰ ਪਤਾ ਨਾ ਲੱਗਿਆ ਹੁੰਦਾ ਤਾਂ ਇਹ ਘਰ ਦੇ ਹੋਰ ਹਿੱਸਿਆਂ 'ਚ ਫੈਲ ਸਕਦੀ ਸੀ। ਉਥੇ ਹੀ ਮੁਹੱਲਾ ਵਾਸੀਆਂ ਨੇ ਰਾਤ ਨੂੰ ਇਲਾਕੇ 'ਚ ਪੁਲਸ ਗਸ਼ਤ ਵਧਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੀਆਂ ਸਟਰੀਟ ਲਾਈਟਾਂ ਲਗਾਉਣ ਦੀ ਮੰਗ ਕੀਤੀ ਹੈ। ਐੱਸ. ਐੱਚ. ਓ. ਸਤਨਾਮਪੁਰਾ ਗੁਰਨਾਮ ਸਿੰਘ ਨੇ ਦੱਸਿਆ ਕਿ ਇਕ ਪੁਲਸ ਪਾਰਟੀ ਪਹਿਲਾਂ ਹੀ ਘਟਨਾ ਸਥਾਨ 'ਤੇ ਭੇਜ ਦਿੱਤੀ ਗਈ ਹੈ। ਉਹ ਨਿੱਜੀ ਤੌਰ 'ਤੇ ਘਟਨਾ ਸਥਾਨ ਦਾ ਮੁਆਇਨਾ ਕਰ ਰਹੇ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਸ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ 'ਤੇ ਦੋਸ਼ੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

PunjabKesari

PunjabKesari

PunjabKesari

PunjabKesari
ਇਹ ਵੀ ਪੜ੍ਹੋ- ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼ ! 4 ਮੁਲਜ਼ਮ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News