ਜੰਗ ਦੇ ਹਾਲਾਤ ਦੌਰਾਨ ਪੈਟਰੋਲ ਪੰਪਾਂ ''ਤੇ ਲੱਗੀਆਂ ਲੰਬੀਆਂ ਕਤਾਰਾਂ (ਵੀਡੀਓ)
Wednesday, May 07, 2025 - 10:25 AM (IST)

ਗੁਰਦਾਸਪੁਰ/ਦੀਨਾਨਗਰ, (ਗੁਰਪ੍ਰੀਤ/ਹਰਜਿੰਦਰ ਸਿੰਘ ਗੋਰਾਇਆ)- ਪਹਿਲਗਾਮ ਹਮਲੇ ਤੋਂ ਬਾਅਦ ਜਿੱਥੇ ਭਾਰਤ ਪਾਕਿਸਤਾਨ ਵਿਚ ਤਣਾਅ ਦੀ ਸਥਿਤੀ ਚੱਲ ਰਹੀ ਹੈ, ਉਸੇ ਨੂੰ ਲੈ ਕੇ ਭਾਰਤ ਵੱਲੋਂ ਅੱਤਵਾਦ ਦੇ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਨੂੰ ਇਕ ਹੋਰ ਨਵਾਂ ਮੋੜ ਦਿੰਦਿਆਂ 'ਆਪ੍ਰੇਸ਼ਨ ਸਿੰਦੂਰ' ਲਾਂਚ ਕੀਤਾ ਗਿਆ ਹੈ। ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪੀ.ਓ.ਕੇ. ਵਿਚ ਏਅਰ ਸਟ੍ਰਾਈਕ ਰਾਹੀਂ ਕਈ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਇਸ ਮਗਰੋਂ ਭਾਰਤੀ ਫ਼ੌਜ ਵੀ ਅਲਰਟ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ-ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ! 3 ਦਿਨ ਬੰਦ ਰਹਿਣਗੇ ਸਕੂਲ-ਕਾਲਜ
ਇਸੇ ਤਹਿਤ ਹੀ ਸਰਹੱਦ ਦੀ ਖੇਤਰ ਦੇ ਅੰਦਰ ਦੇ ਪੈਟਰੋਲ ਪੰਪਾਂ 'ਤੇ ਸਵੇਰੇ ਤੜਕਸਾਰ ਤੋਂ ਹੀ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਦਿਖਾਈ ਦੇ ਰਹੀਆਂ ਹਨ। ਲੋਕਾਂ ਵੱਲੋਂ ਆਪਣੇ ਟਰੈਕਟਰ, ਮੋਟਰਸਾਈਕਲ ਅਤੇ ਕਾਰਾਂ ਵਿਚ ਡੀਜ਼ਲ ਅਤੇ ਪੈਟਰੋਲ ਭਰਾਇਆ ਜਾ ਰਿਹਾ ਹੈ। ਇਥੋਂ ਤੱਕ ਕਈ ਲੋਕਾਂ ਵੱਲੋਂ ਵੱਡੇ-ਵੱਡੇ ਕਾਈਨਾਂ, ਬੋਤਲਾਂ ਵਿਚ ਤੇਲ ਪਵਾ ਕੇ ਸਟੋਰ ਕਨਰ ਦੀ ਕੋਸ਼ਿਸ਼ ਵਿਚ ਹਨ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਸਰ ਏਅਰਪੋਰਟ ਬੰਦ! ਰੱਦ ਹੋ ਗਈਆਂ ਉਡਾਣਾਂ, Ground Zero ਤੋਂ ਵੇਖੋ ਕੀ ਬਣੇ ਹਾਲਾਤ (ਵੀਡੀਓ)
ਇਸ ਦੌਰਾਨ ਗੁਰਦਾਸਪੁਰ ਤੇ ਦੀਨਾਨਗਰ ਦੇ ਕਈ ਪੈਟਰੋਲ ਪੰਪਾਂ 'ਤੇ ਵੀ ਲੋਕਾਂ ਦੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਇਸ ਮੌਕੇ ਜਦ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਤਰ੍ਹਾਂ ਦਾ ਕੋਈ ਮਾਹੌਲ ਖ਼ਰਾਬ ਹੁੰਦਾ ਹੈ ਤਾਂ ਅਸੀਂ ਆਪਣੀਆਂ ਫ਼ੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਪੂਰਾ ਸਾਥ ਦਵਾਂਗੇ ਅਤੇ ਪਾਕਿਸਤਾਨ ਨੂੰ ਪੂਰੀ ਤਰ੍ਹਾਂ ਨਾਲ ਸਬਕ ਸਿਖਾਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8