ਮੋਗਾ ’ਚ ਦਿਨ ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਲੱਖਾਂ ਰੁਪਏ ਦੀ ਲੁੱਟ

Saturday, Mar 05, 2022 - 01:39 PM (IST)

ਮੋਗਾ ’ਚ ਦਿਨ ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਲੱਖਾਂ ਰੁਪਏ ਦੀ ਲੁੱਟ

ਮੋਗਾ (ਗੋਪੀ ਰਾਊਕੇ) : ਥਾਣਾ ਨਿਹਾਲ ਸਿੰਘ ਅਧੀਨ ਪੈਂਦੇ ਪਿੰਡ ਮਾਛੀਕੇ ਦੇ ਕੋਲ ਦਿਨ ਦਿਹਾੜੇ ਇਕ ਪੈਟਰੋਲ ਪੰਪ ਦੇ ਕਰਮਚਾਰੀਆਂ ਤੋਂ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਕਰੀਬ 3 ਲੱਖ 65 ਹਜ਼ਾਰ ਰੁਪਏ ਦੀ ਲੁੱਟ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪੈਟਰੋਲ ਪੰਪ ਦੇ ਦੋਵੇਂ ਕਰਮਚਾਰੀ ਪੈਟਰੋਲ ਪੰਪ ਤੋਂ ਕੈਸ਼ ਲੈ ਕੇ ਨਿਹਾਲ ਸਿੰਘ ਵਾਲਾ ਸਥਿਤ ਬੈਂਕ ਵਿਚ ਜਮ੍ਹਾਂ ਕਰਵਾਉਣ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਧਰ ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਰਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵਲੋਂ ਨਾਕਾਬੰਦੀ ਕੀਤੀ ਗਈ ਹੈ।


author

Gurminder Singh

Content Editor

Related News