ਪੰਜਾਬ ਬੰਦ ਦੌਰਾਨ ਖੁੱਲ੍ਹੇ ਰਹਿਣਗੇ ਪੈਟਰੋਲ ਪੰਪ! ਹੋ ਗਿਆ ਨਵਾਂ ਐਲਾਨ
Sunday, Dec 29, 2024 - 02:42 PM (IST)
ਲੁਧਿਆਣਾ (ਖੁਰਾਨਾ): ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਐਲਾਨ ਵਿਚਾਲੇ ਹੁਣ ਪੈਟਰੋਲੀਅਮ ਡੀਲਰਾਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਐਸੋਸੀਏਸ਼ਨ ਵੱਲੋਂ ਲੁਧਿਆਣਾ ਜ਼ਿਲ੍ਹਾ ਦੇ ਸਾਰੇ ਪੈਟਰੋਲ ਪੰਪ ਖੁਲ੍ਹੇ ਰੱਖਣ ਦੀ ਗੱਲ ਕਹੀ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਨਾਕ! Mobile 'ਤੇ ਆਹ ਕੁਝ ਵੇਖ ਰਹੀ ਸੀ ਕੁੜੀ, Search History ਨੇ ਉਡਾਏ ਮਾਂ ਦੇ ਹੋਸ਼
ਲੁਧਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਕਿਸਾਨ ਅੰਦੋਲਨ ਨੂੰ ਤਾਂ ਸਮਰਥਨ ਦਿੱਤਾ ਗਿਆ ਹੈ, ਪਰ ਉਨ੍ਹਾਂ ਨੇ 30 ਦਸੰਬਰ ਦੇ ਪੰਜਾਬ ਬੰਦ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਸਾਰੇ ਪੈਟਰੋਲ ਪੰਪ ਖੁੱਲ੍ਹੇ ਰੱਖਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਇੱਥੇ ਦੱਸ ਦਈਏ ਕਿ ਕਿਸਾਨਾਂ ਵੱਲੋਂ ਸੂਬੇ ਭਰ ਦੇ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਬੀਤੇ ਦਿਨੀਂ ਵੀ ਵੀਡੀਓ ਸੰਦੇਸ਼ ਜਾਰੀ ਕਰ ਕੇ ਹੋਰ ਚੀਜ਼ਾਂ ਦੇ ਨਾਲ-ਨਾਲ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਵਿਚਾਲੇ ਹੁਣ ਲੁਧਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਅੱਜ ਜ਼ਿਲ੍ਹੇ ਦੇ ਪੈਟਰੋਲ ਪੰਪ ਖੁੱਲ੍ਹੇ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਨਾਲ ਲੋਕਾਂ ਵਿਚ ਦੁਚਿੱਤੀ ਦੀ ਸਥਿਤੀ ਪੈਦਾ ਹੋ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8