ਵੱਡੀ ਖ਼ਬਰ: ਪੰਜਾਬ ''ਚ ਬੰਦ ਨਹੀਂ ਹੋਣਗੇ ਪੈਟਰੋਲ ਪੰਪ, ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਦਾ ਅਹਿਮ ਐਲਾਨ

Thursday, Feb 15, 2024 - 06:54 PM (IST)

ਜਲੰਧਰ/ਚੰਡੀਗੜ੍ਹ (ਖੁਰਾਣਾ)- ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਸਾਫ਼ ਕੀਤਾ ਹੈ ਕਿ ਸੂਬੇ ਵਿਚ ਕੋਈ ਪੈਟਰੋਲ ਪੰਪ ਬੰਦ ਨਹੀਂ ਰਹਿਣਗੇ। ਐਸੋਸੀਏਸ਼ਨ ਦੇ ਸੈਕਟਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਕੋਈ ਅੰਦੋਲਨ/ਹੜਤਾਲ ਦੀ ਮੰਗ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੀਡੀਆ ਵਿਚ ਉਨ੍ਹਾਂ ਦੀ ਐਸੋਸੀਏਸ਼ਨ ਦੇ ਨਾਂ ਦੀ ਵਰਤੋਂ ਕਰਕੇ ਹੀ ਕੁਝ ਖ਼ਬਰਾਂ ਦਿੱਤੀਆਂ ਗਈਆਂ ਸਨ ਕਿ ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 15 ਫਰਵਰੀ ਤੋਂ 22 ਫਰਵਰੀ ਤੱਕ ਹੜਤਾਲ ਦੀ ਮੰਗ ਕੀਤੀ ਹੈ। 

ਡੀਲਰਾਂ ਦਾ ਮਾਰਜਨ ਵਧਾਉਣ ਨੂੰ ਲੈ ਕੇ ਤੇਲ ਕੰਪਨੀਆਂ ਦੇ ਨਾਲ ਕੁਝ ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ। ਅਗਲੀ ਬੈਠਕ 22 ਫਰਵਰੀ ਨੂੰ 2024 ਨੂੰ ਮੁੰਬਈ ਵਿਚ ਹੋਣ ਜਾ ਰਹੀ ਹੈ। ਸਾਨੂੰ ਪੂਰੀ ਉਮੀਦ ਹੈ ਕਿ ਸਾਡੀਆਂ ਮੰਗਾਂ ਜਲਦੀ ਪੂਰੀਆਂ ਹੋਣਗੀਆਂ। ਅਸੀਂ ਇਹ ਵੀ ਸਪਸ਼ਟ ਕਰਨਾ ਚਾਹੁੰਦੇ ਹਾਂ ਕਿ ਕੁਝ ਪੰਜਾਬ ਪੈਟਰੋਲੀਅਮ ਦੇ ਨਾਮ ਅਤੇ ਟਾਈਟਲ ਦੀ ਗਲਤ ਵਰਤੋਂ ਕਰ ਰਹੇ ਹਨ। ਅਸੀਂ ਇਸ ਦੀ ਨਿਖੇਧੀ ਕਰਦੇ ਹਾਂ। ਉਨ੍ਹਾਂ ਵੱਲੋਂ ਕੋਈ ਬੰਦ ਦੀ ਕਾਲ ਨਹੀਂ ਹੈ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੇ ਇਕ ਹਫ਼ਤੇ ’ਚ ਬਦਲੀ ਪੰਜਾਬ ਦੀ ਸਿਆਸੀ ਤਸਵੀਰ, ਪਹਿਲੀ ਵਾਰ ਬਹੁਕੋਣੀ ਮੁਕਾਬਲੇ ਦੇ ਆਸਾਰ

ਦੱਸਣਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੈਟਰੋਲੀਅਮ ਕੰਪਨੀਆਂ ਵੱਲੋਂ ਪਿਛਲੇ 7 ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ 'ਤੇ ਡੀਲਰਾਂ ਨੂੰ ਦਿੱਤੇ ਜਾ ਰਹੇ ਕਮਿਸ਼ਨ ਦੀ ਰਕਮ 'ਚ ਵਾਧਾ ਨਾ ਕਰਨ ਦੇ ਵਿਰੋਧ 'ਚ ਪੈਟਰੋਲੀਅਮ ਕਾਰੋਬਾਰੀ ਹੁਣ ਦੋ ਵੱਖ-ਵੱਖ ਧੜਿਆਂ 'ਚ ਵੰਡੇ ਗਏ ਹਨ | ਜਿਸ ਵਿੱਚ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਪੰਜਾਬ ਦੋਆਬਾ ਗਰੁੱਪ ਨੇ 15 ਫਰਵਰੀ ਨੂੰ ਤੇਲ ਕੰਪਨੀਆਂ ਤੋਂ ਪੈਟਰੋਲ ਅਤੇ ਡੀਜ਼ਲ ਨਾ ਖ਼ਰੀਦਣ ਦਾ ਐਲਾਨ ਕੀਤਾ ਹੈ ਅਤੇ 22 ਪੈਟਰੋਲ ਪੰਪ ਬੰਦ ਕਰਕੇ ਮੁਕੰਮਲ ਹੜਤਾਲ ਕੀਤੀ ਜਾਵੇਗੀ। ਦੂਜੇ ਪਾਸੇ ਪੈਟਰੋਲੀਅਮ ਕਾਰੋਬਾਰੀਆਂ ਦੇ ਇਕ ਹੋਰ ਗਰੁੱਪ ਪੰਜਾਬ ਪੈਟਰੋਲੀਅਮ ਡੀਲਰਜਸ ਐਸੋਸੀਏਸ਼ਨ ਦਾਅਵਾ ਕਰ ਰਹੀ ਹੈ ਕਿ ਉਹ 22 ਫਰਵਰੀ ਨੂੰ ਹੋਣ ਜਾ ਰਹੀ ਹੜਤਾਲ ਵਿੱਚ ਕੋਈ ਸਹਿਯੋਗ ਨਹੀਂ ਦੇਵੇਗੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਪੈਟਰੋਲੀਅਮ ਡੀਲਰਜਸ ਐਸੋਸੀਏਸ਼ਨ ਦੇ ਸਕੱਤਰ ਰਾਜੇਸ਼ ਕੁਮਾਰ ਦੇ ਨਾਂ ਇਕ ਸੰਦੇਸ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਖ਼ਬਰਾਂ ਦਾ ਉਨ੍ਹਾਂ ਖੁੱਲ੍ਹੇਆਮ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਐਸੋਸੀਏਸ਼ਨ ਕਿਸਾਨਾਂ ਦੇ ਅੰਦੋਲਨ ਜਾਂ ਪੈਟਰੋਲੀਅਮ ਵਪਾਰੀਆਂ ਦੀ ਹੜਤਾਲ ਸਬੰਧੀ ਕਿਸੇ ਵੀ ਤਰ੍ਹਾਂ ਦੇ ਐਲਾਨ ਦਾ ਸਮਰਥਨ ਨਹੀਂ ਕਰੇਗੀ। ਉਨ੍ਹਾਂ ਅੱਗੇ ਦਾਅਵਾ ਕੀਤਾ ਹੈ ਕਿ 22 ਫਰਵਰੀ ਨੂੰ ਤੇਲ ਕੰਪਨੀਆਂ ਨਾਲ ਮੀਟਿੰਗ ਹੋਵੇਗੀ। 

ਦੂਜੇ ਪਾਸੇ ਪੈਟਰੋਲੀਅਮ ਡੀਲਰਜਸ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਕਿਹਾ ਹੈ ਕਿ ਉਹ 22 ਫਰਵਰੀ ਨੂੰ ਪੈਟਰੋਲ ਪੰਪਾਂ ਨੂੰ ਮੁਕੰਮਲ ਬੰਦ ਰੱਖਣ ਸਬੰਧੀ ਆਪਣੇ ਸਟੈਂਡ ’ਤੇ ਕਾਇਮ ਰਹਿਣਗੇ। ਹਾਲ ਹੀ ਵਿੱਚ ਐਸੋਸੀਏਸ਼ਨ ਵੱਲੋਂ ਕੀਤੇ ਇੱਕ ਅਹਿਮ ਐਲਾਨ ਵਿੱਚ 15 ਫਰਵਰੀ ਨੂੰ ਤੇਲ ਕੰਪਨੀਆਂ ਤੋਂ ਪੈਟਰੋਲ ਅਤੇ ਡੀਜ਼ਲ ਨਾ ਖ਼ਰੀਦਣ ਦਾ ਐਲਾਨ ਕੀਤਾ ਗਿਆ ਸੀ। ਅੱਜ ਐਸੋਸੀਏਸ਼ਨ ਨਾਲ ਜੁੜੇ ਪੰਜਾਬ ਭਰ ਦੇ ਕਰੀਬ 95 ਫ਼ੀਸਦੀ ਪੈਟਰੋਲੀਅਮ ਡੀਲਰਾਂ ਨੇ ਤੇਲ ਕੰਪਨੀਆਂ ਤੋਂ ਪੈਟਰੋਲ ਅਤੇ ਡੀਜ਼ਲ ਨਹੀਂ ਖ਼ਰੀਦਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News