ਪੈਟ੍ਰੋਲੀਅਮ ਐਸੋਸੀਏਸ਼ਨ ਨੇ ਕੀਤਾ ਵੱਡਾ ਐਲਾਨ, ਪੰਜਾਬ ਦੇ ਇਸ ਜ਼ਿਲ੍ਹੇ ਦੇ ਪੰਪ ਰਹਿਣਗੇ ਬੰਦ, ਨਹੀਂ ਮਿਲੇਗਾ ਤੇਲ

Friday, Aug 16, 2024 - 06:22 PM (IST)

ਲੁਧਿਆਣਾ (ਖੁਰਾਣਾ) : ਲੁਧਿਆਣਾ ਪੈਟ੍ਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਬੈਠਕ ਐਸੋਸੀਏਸ਼ਨ ਦੇ ਚੇਅਰਮੈਨ ਅਸ਼ੋਕ ਸਚਦੇਵਾ ਅਤੇ ਪ੍ਰਧਾਨ ਰਣਜੀਤ ਸਿੰਘ ਗਾਂਧੀ ਦੀ ਪ੍ਰਧਾਨਗੀ ਹੇਠ ਸਥਾਨਕ ਸਤਲੁਜ ਕਲੱਬ ਵਿਚ ਹੋਈ। ਇਸ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਤ ਸਾਰੇ 408 ਪੈਟਰੋਲ ਪੰਪ ਐਤਵਾਰ ਸਵੇਰੇ 6 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 6 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਬੈਠਕ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਰਣਜੀਤ ਸਿੰਘ ਗਾਂਧੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਦੋਂ ਤੱਕ ਤੇਲ ਕੰਪਨੀਆਂ ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟ੍ਰੋਲੀਅਮ ਕਾਰੋਬਾਰੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਢੁਕਵੇਂ ਕਦਮ ਨਹੀਂ ਚੁੱਕੇ ਜਾਂਦੇ ਅਤੇ ਡੀਲਰ ਭਾਈਚਾਰੇ ਨੂੰ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ 'ਤੇ ਮਿਲਣ ਵਾਲੀ ਕਮਿਸ਼ਨ ਵਿਚ ਵਾਧਾ ਨਹੀਂ ਹੁੰਦਾ, ਉਦੋਂ ਤੱਕ ਪੈਟ੍ਰੋਲੀਅਮ ਕਾਰੋਬਾਰੀਆਂ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੁਲਸ ਵਿਚ ਸਭ ਤੋਂ ਵੱਡਾ ਫੇਰਬਦਲ, 210 DSPs ਅਤੇ 9 SSPs ਦੇ ਤਬਾਦਲੇ

ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 8 ਸਾਲਾਂ ਤੋਂ ਕੇਂਦਰ ਸਰਕਾਰ ਵੱਲੋਂ ਪੈਟ੍ਰੋਲੀਅਮ ਡੀਲਰਾਂ ਨੂੰ ਪੈਟ੍ਰੋਲ ਅਤੇ ਡੀਜ਼ਲ ਦੀ ਵਿੱਕਰੀ 'ਤੇ ਦਿੱਤੀ ਜਾਣ ਵਾਲੀ ਕਮਿਸ਼ਨ ਰਾਸ਼ੀ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਹਾਲਾਂਕਿ ਇਨ੍ਹਾਂ 8 ਸਾਲਾਂ ਦੌਰਾਨ ਬੇਲਗਾਮ ਹੋਈ ਮਹਿੰਗਾਈ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਜਿਸ ਕਾਰਨ ਪੈਟਰੋਲ ਪੰਪ ਡੀਲਰਾਂ ਦੀ ਲਾਗਤ ਸਮੇਤ ਹੋਰ ਸਾਰੇ ਖ਼ਰਚੇ 2 ਗੁਣਾ ਹੋ ਗਏ ਹਨ। ਇਸ ਦੇ ਨਾਲ ਹੀ ਤੇਲ ਕੰਪਨੀਆਂ ਵਿਚ ਕੇਂਦਰ ਸਰਕਾਰ ਦੀ ਬੇਰੁਖੀ ਦਾ ਖਾਮਿਆਜ਼ਾ ਭੁਗਤ ਰਹੇ ਪੈਟ੍ਰੋਲੀਅਮ ਕਾਰੋਬਾਰੀਆਂ ਨੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਅਤੇ ਕੇਂਦਰ ਸਰਕਾਰ ਨੂੰ ਮਾਰਜਿਨ ਮਨੀ ਨਾ ਵਧਾਉਣ ਦੇ ਵਿਰੋਧ ਵਿਚ ਕੇਂਦਰੀ ਮੰਤਰੀ ਮੰਡਲ ਅਤੇ ਅਧਿਕਾਰੀਆਂ ਨੂੰ ਸਮੇਂ-ਸਮੇਂ 'ਤੇ ਮੰਗ ਪੱਤਰ ਦੇਣ ਸਣੇ ਮੀਟਿੰਗ ਅਤੇ ਧਰਨਾ ਪ੍ਰਦਰਸ਼ਨ ਕਰਨ ਦੀ ਨੀਤੀ ਵੀ ਅਪਣਾਈ ਗਈ ਅੰਤ ਵਿਚ ਕੋਈ ਕਾਰਗਰ ਨਤੀਜਾ ਸਾਹਮਣੇ ਨਾ ਆਉਣ ਦੀ ਸੂਰਤ ਵਿਚ ਮਜਬੂਰਨ ਪੈਟਰੋਲੀਅਮ ਕਾਰੋਬਾਰੀਆਂ ਨੂੰ ਆਪਣੇ ਪੈਟਰੋਲ ਪੰਪਾਂ ਦੇ ਖਰਚੇ ਘੱਟ ਕਰਨ ਲਈ 18 ਅਗਸਤ ਤੋਂ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦੀ ਨੀਤੀ ਅਪਣਾਈ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਕਿਸਾਨਾਂ ਲਈ ਵੱਡਾ ਫ਼ੈਸਲਾ, ਮਿਲੇਗੀ ਰਾਹਤ

ਪੈਟ੍ਰੋਲੀਅਮ ਕਾਰੋਬਾਰੀਆਂ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਤ ਸਾਰੇ ਸ਼ਹਿਰੀ ਖੇਤਰਾਂ ਸਮੇਤ ਜਗਰਾਓਂ, ਰਾਏਕੋਟ, ਮੁੱਲਾਂਪੁਰ, ਸੁਧਾਰ, ਖੰਨਾ, ਦੋਰਾਹਾ, ਸਮਰਾਲਾ ਆਦਿ ਖੇਤਰਾਂ ਵਿਚ ਸਾਰੇ 408 ਪੈਟਰੋਲ ਪੰਪ ਐਤਵਾਰ ਸਵੇਰੇ 6 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 6 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਦੀ ਨਿਗਰਾਨੀ ਅਤੇ ਸੂਚਨਾ ਦੇਣ ਲਈ ਐਸੋਸੀਏਸ਼ਨ ਵਲੋਂ 25 ਵੱਖ-ਵੱਖ ਟੀਮਾਂ ਘਠਿਤ ਕੀਤੀਆਂ ਗਈਆਂ ਹਨ, ਜੋ ਹਰ ਪੈਟਰੋਲ ਪੰਪ 'ਤੇ ਜਾ ਕੇ ਇਹ ਯਕੀਨੀ ਬਣਾਉਣਗੀਆਂ ਕਿ ਪੈਟ੍ਰੋਲ ਪੰਪ ਪੂਰੀ ਤਰ੍ਹਾਂ ਬੰਦ ਰਹੇ। ਉਨ੍ਹਾਂ ਕਿਹਾ ਕਿ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰਹਿਣ ਸੰਬੰਧੀ ਸਾਰੇ ਪੰਪਾਂ 'ਤੇ ਸੂਚਨਾ ਦੇਣ ਵਾਲੇ ਬੈਨਰ ਵੀ ਲਗਾਏ ਜਾਣਗੇ ਅਤੇ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਸਮੇਂ ਸਿਰ ਲੋਕਾਂ ਤਕ ਸੂਚਨਾ ਪਹੁੰਚਾਈ ਜਾਵੇਗੀ ਤਾਂ ਜੋ ਵਾਹਨ ਚਾਲਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਏ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹਰ ਪੈਟਰੋਲ ਪੰਪ 'ਤੇ ਇਕ ਕਰਮਚਾਰੀ ਤਾਇਨਾਤ ਰਹੇਗਾ ਜੋ ਕਿਐਮਰਜੈਂਸੀ ਦੌਰਾਨ ਐਂਬੂਲੈਂਸ, ਫਾਇਰ ਬ੍ਰਿਗੇਡ, ਸੈਨਿਕ ਵਾਹਨਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਗੱਡੀਆਂ ਵਿਚ ਤੇਲ ਭਰਨ ਦੀਆਂ ਸੇਵਾਵਾਂ ਨਿਭਾਏਗਾ। 

ਇਹ ਵੀ ਪੜ੍ਹੋ : ਪਿਉ-ਪੁੱਤ ਨੇ ਭਾਣਜੇ ਨਾਲ ਮਿਲ ਕੇ ਮਾਰ ਦਿੱਤਾ ਬੰਦਾ, ਇੰਝ ਕੀਤੀ ਵਾਰਦਾਤ ਕਿ ਸੁਣ ਕੰਬ ਜਾਵੇ ਰੂਹ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News