ਜਨਤਾ ਨੂੰ ਸੂਲੀ ਟੰਗ 7 ਸਾਲਾਂ ’ਚ ਪੈਟਰੋਲੀਅਮ ਪਦਾਰਥਾਂ ਤੋਂ ਕੇਂਦਰ ਦੀ ਕਮਾਈ ’ਚ ਹੋਇਆ 300 ਫੀਸਦੀ ਵਾਧਾ : ਚੀਮਾ

Sunday, Aug 22, 2021 - 01:33 AM (IST)

ਜਨਤਾ ਨੂੰ ਸੂਲੀ ਟੰਗ 7 ਸਾਲਾਂ ’ਚ ਪੈਟਰੋਲੀਅਮ ਪਦਾਰਥਾਂ ਤੋਂ ਕੇਂਦਰ ਦੀ ਕਮਾਈ ’ਚ ਹੋਇਆ 300 ਫੀਸਦੀ ਵਾਧਾ : ਚੀਮਾ

ਚੰਡੀਗੜ੍ਹ(ਸ਼ਰਮਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਤਾਜ਼ਾ ਵਾਧੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਆਸਮਾਨੀ ਚੜ੍ਹੀ ਮਹਿੰਗਾਈ ਨੇ ਹਰੇਕ ਵਰਗ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਦੌਰਾਨ ਕੇਂਦਰ ਸਰਕਾਰ ਪੈਟਰੋਲੀਅਮ ਪਦਾਰਥਾਂ ਤੋਂ 300 ਪ੍ਰਤੀਸ਼ਤ ਦੇ ਵਾਧੇ ਨਾਲ ਟੈਕਸ ਇਕੱਠਾ ਕਰ ਰਹੀ ਹੈ, ਅਜੇ ਵੀ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਰੁਕ ਨਹੀਂ ਰਿਹਾ ਹੈ। ਬੇਕਾਬੂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਲਈ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ, ਉੱਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਵੀ ਮਹਿੰਗਾਈ ’ਤੇ ਤੇਲ ਪਾਉਣ ਵਿਚ ਕੋਈ ਕਸਰ ਨਹੀਂ ਛੱਡੀ। ਨਤੀਜੇ ਵਜੋਂ ਤੇਲ, ਘਿਉ, ਗੈਸ, ਦਾਲਾਂ ਸਮੇਤ ਹੋਰ ਘਰੇਲੂ ਵਸਤਾਂ ਦੀਆਂ ਕੀਮਤਾਂ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ।

ਇਹ ਵੀ ਪੜ੍ਹੋ- ਗੰਨੇ ਦਾ ਯਕੀਨੀ ਸਰਕਾਰੀ ਖਰੀਦ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ : ਬਾਦਲ
ਸ਼ਨੀਵਾਰ ਨੂੰ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਵਾਲ ਉਠਾਉਂਦਿਆਂ ਪੁੱਛਿਆ, ‘ਜਿਹੜੇ 2014 ਵਿਚ ਵੋਟਾਂ ਲੈਣ ਲਈ ਗੈਸ ਸਿਲੰਡਰ ਲੈ ਕੇ ਮਹਿੰਗਾਈ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ, ਉਹ ਹੁਣ ਕਿੱਥੇ ਹਨ? ਉਸ ਵੇਲੇ 410 ਰੁਪਏ ਵਾਲਾ ਗੈਸ ਸਿਲੰਡਰ ਜੇ ਮਹਿੰਗਾ ਸੀ ਤਾਂ ਹੁਣ 896 ਰੁਪਏ ਵਿਚ ਮਿਲਣ ਵਾਲੇ ਸਿਲੰਡਰ ਬਾਰੇ ਭਾਜਪਾ ਨੇਤਾ ਕਿਉਂ ਨਹੀਂ ਬੋਲਦੇ? ਕੀ ਭਾਜਪਾ ਵਾਲਿਆਂ ਨੂੰ ਪਤਾ ਨਹੀਂ ਲੱਗਿਆ ਕਿ ਦੋ ਦਿਨ ਪਹਿਲਾਂ ਗੈਸ ਸਿਲੰਡਰ ਸਿੱਧਾ 25 ਰੁਪਏ ਮਹਿੰਗਾ ਕਰ ਦਿੱਤਾ ਗਿਆ?

ਇਹ ਵੀ ਪੜ੍ਹੋ- ਕਾਂਗਰਸ ਭਵਨ ਦੀ ਥਾਂ ਸਕੱਤਰੇਤ ਦਫ਼ਤਰਾਂ 'ਚ ਕਿਉਂ ਨਹੀਂ ਬੈਠਦੇ ਪੰਜਾਬ ਦੇ ਮੰਤਰੀ : ਮਾਨ

ਚੀਮਾ ਨੇ ਕਿਹਾ ਕਿ ਆਸਮਾਨ ਛੂੰਹਦੀਆਂ ਤੇਲ, ਪੈਟਰੋਲ, ਗੈਸ, ਘਿਉ ਅਤੇ ਹੋਰ ਰਸੋਈ ਵਸਤਾਂ ਦੀਆਂ ਕੀਮਤਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਕਿਸ ਤਰ੍ਹਾਂ ਸੱਤਾਧਾਰੀ ਸਰਕਾਰਾਂ ਲੋਕਾਂ ਨੂੰ ਲੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੈਟਰੋਲ ’ਤੇ 70 ਫ਼ੀਸਦੀ ਟੈਕਸ ਵਸੂਲ ਕੇ ਆਪਣਾ ਅਤੇ ਕਾਰੋਬਾਰੀ ਘਰਾਣਿਆਂ ਦਾ ਖ਼ਜ਼ਾਨਾ ਭਰਨ ਵਿਚ ਲੱਗੀ ਹੋਈ ਹੈ।

ਉਨ੍ਹਾਂ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਆਮ ਲੋਕਾਂ ਦੀ ਲੁੱਟ ਜਾਰੀ ਰੱਖਣ ਕਰਕੇ ਹੀ ਪੈਟਰੋਲ ਅਤੇ ਡੀਜ਼ਲ ਨੂੰ ਜੀ.ਐੱਸ.ਟੀ. ਦੇ ਅਧੀਨ ਨਹੀਂ ਲਿਆਂਦਾ ਜਾ ਰਿਹਾ ਹੈ, ਕਿਉਂਕਿ ਜੀ.ਐੱਸ.ਟੀ. ਤਹਿਤ ਵੱਧ ਤੋਂ ਵੱਧ 28 ਪ੍ਰਤੀਸ਼ਤ ਟੈਕਸ ਹੀ ਲਗਾਇਆ ਜਾ ਸਕਦਾ ਹੈ।


author

Bharat Thapa

Content Editor

Related News