PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ
Wednesday, Jul 15, 2026 - 08:29 AM (IST)
ਚੰਡੀਗੜ੍ਹ (ਅਧੀਰ) - ਪੀ. ਜੀ. ਆਈ. ਕੰਪਲੈਕਸ ਨੂੰ ਤੰਬਾਕੂ ਮੁਕਤ ਬਣਾਈ ਰੱਖਣ ਲਈ ਸਿਗਰਟਨੋਸ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਧਾਈ ਗਈ ਹੈ। ਸੰਸਥਾ ਨੇ ਸਾਰੇ ਕਰਮਚਾਰੀਆਂ, ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਕੰਪਲੈਕਸ ਵਿਚ ਕਿਤੇ ਵੀ ਸਿਗਰਟਨੋਸ਼ੀ ਕਰਨਾ ਕਾਨੂੰਨਨ ਅਪਰਾਧ ਹੈ। ਅਜਿਹਾ ਕਰਦੇ ਪਾਏ ਜਾਣ ’ਤੇ ਕਿਸੇ ਵੀ ਸ਼ਖ਼ਸ ਨੂੰ ਜੁਰਮਾਨਾ ਲਾਉਣ ਦੇ ਨਾਲ-ਨਾਲ ਹੋਰਨਾਂ ਨਿਯਮਾਂ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ।
ਪੜ੍ਹੋ ਇਹ ਵੀ - ਕਰੋੜਾਂ ਵਾਹਨ ਚਾਲਕਾਂ ਨੂੰ ਵੱਡੀ ਖ਼ੁਸ਼ਖ਼ਬਰੀ! ਦੇਸ਼ ਭਰ 'ਚ ਬੰਦ ਹੋਣਗੇ 80 ਤੋਂ ਵੱਧ ਟੋਲ ਪਲਾਜ਼ੇ
ਇਸ ਸਬੰਧ ਵਿਚ ਪੀ. ਜੀ. ਆਈ. ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ (ਕੋਟਪਾ), 2003 ਦੇ ਤਹਿਤ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਪਾਬੰਦੀਸ਼ੁਦਾ ਹੈ। ਇਸ ਦੇ ਬਾਵਜੂਦ ਸੰਸਥਾ ਦੇ ਕੰਪਲੈਕਸ ਵਿਚ ਸਮੇਂ-ਸਮੇਂ ’ਤੇ ਸਿਗਰਟਨੋਸ਼ੀ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਪੀ. ਜੀ. ਆਈ. ਪ੍ਰਸ਼ਾਸਨ ਨੇ ਸਾਰਿਆਂ ਨੂੰ ਕੰਪਲੈਕਸ ਨੂੰ ਤੰਬਾਕੂ ਮੁਕਤ ਰੱਖਣ ਦੀ ਅਪੀਲ ਕੀਤੀ ਹੈ। ਨਾਲ ਹੀ ਇਸ ਦੀ ਉਲੰਘਣਾ ਕਰਨਾ ਵਾਲੇ ਦੇ ਖਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਜੁਰਮਾਨਾ ਲਾਇਆ ਜਾਵੇਗਾ।
ਪੜ੍ਹੋ ਇਹ ਵੀ - ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
