PGI ਜਾਣ ਵਾਲੇ ਮਰੀਜ਼ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ ਹੋਵੇਗੀ ਖੱਜਲ-ਖੁਆਰੀ
Friday, Aug 16, 2024 - 12:45 PM (IST)
![PGI ਜਾਣ ਵਾਲੇ ਮਰੀਜ਼ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ ਹੋਵੇਗੀ ਖੱਜਲ-ਖੁਆਰੀ](https://static.jagbani.com/multimedia/2024_8image_12_45_012648757192.jpg)
ਚੰਡੀਗੜ੍ਹ: PGI ਚੰਡੀਗੜ੍ਹ 'ਚ ਫ਼ਿਲਹਾਲ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ ਨਹੀਂ ਹੋਵੇਗੀ। ਰੈਜ਼ੀਡੈਂਟ ਡਾਕਟਰਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਇਸ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀ.ਜੀ.ਆਈ. ਵਿਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਦਾ ਅੱਜ ਪੰਜਵਾਂ ਦਿਨ ਹੈ। ਪੀ.ਜੀ.ਆਈ. ਦੇ 1500 ਰੈਜ਼ੀਡੈਂਟ ਡਾਕਟਰ ਇਸ ਵੇਲੇ ਹੜਤਾਲ 'ਤੇ ਹਨ, ਜਿਸ ਕਾਰਨ ਇੱਥੇ ਮਰੀਜ਼ਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਵੱਡਾ ਐਕਸ਼ਨ! DGP ਨੇ ਟਵੀਟ ਕਰ ਦਿੱਤੀ ਜਾਣਕਾਰੀ
ਡਾਕਟਰਾਂ ਵੱਲੋਂ ਇਹ ਹੜਤਾਲ ਕੋਲਕਾਤਾ ਵਿਚ ਮਹਿਲਾ ਡਾਕਟਰ ਨਾਲ ਹੋਏ ਜਬਰ-ਜ਼ਿਨਾਹ ਅਤੇ ਕਤਲ ਦੇ ਰੋਸ ਵਜੋਂ ਕੀਤੀ ਜਾ ਰਹੀ ਹੈ। ਇਹ ਡਾਕਟਰ ਕੋਲਕਾਤਾ ਸਰਕਾਰ ਤੋਂ ਨਾਰਾਜ਼ ਹਨ ਤੇ ਇਸ ਮਾਮਲੇ ਵਿਚ ਛੇਤੀ ਤੋਂ ਛੇਤੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਡਾਕਟਰਾਂ ਨੇ ਦੋਸ਼ ਲਗਾਇਆ ਕਿ ਇਸ ਕੇਸ ਨੂੰ ਰੇਪ ਅਤੇ ਕਤਲ ਦੀ ਬਜਾਏ ਖ਼ੁਦਕੁਸ਼ੀ ਦਾ ਐਂਗਲ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਵਿਚ ਸਬੂਤਾਂ ਨੂੰ ਮਿਟਾਇਆ ਜਾ ਰਿਹਾ ਹੈ। ਇਸ ਮੌਕੇ ਰੈਜ਼ੀਡੈਂਟ ਡਾਕਟਰਾਂ ਨੇ ਐਲਾਨ ਕੀਤਾ ਕਿ ਜਦੋਂ ਤਕ ਇਸ ਮਾਮਲੇ ਵਿਚ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤਕ ਪ੍ਰਦਰਸ਼ਨ ਜਾਰੀ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8