ਅੱਜ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ, ਮ੍ਰਿਤਕ ਦੇਹ ਦੁਪਹਿਰ ਤੱਕ ਮਾਨਸਾ ਪੁੱਜਣ ਦੀ ਸੰਭਾਵਨਾ

Saturday, Nov 07, 2026 - 09:46 AM (IST)

ਅੱਜ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ, ਮ੍ਰਿਤਕ ਦੇਹ ਦੁਪਹਿਰ ਤੱਕ ਮਾਨਸਾ ਪੁੱਜਣ ਦੀ ਸੰਭਾਵਨਾ

ਮਾਨਸਾ (ਸੰਦੀਪ ਮਿੱਤਲ) - ਐਂਟੀ ਡਰੱਗ ਟਾਸਕ ਫੋਰਸ ਦੇ ਪ੍ਰਮੁੱਖ ਆਗੂ ਪਰਵਿੰਦਰ ਸਿੰਘ ਝੋਟਾ ਦਾ ਸ਼ਨੀਵਾਰ, ਯਾਨੀ 26ਵੇਂ ਦਿਨ ਪੀ. ਜੀ. ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਮਾਨਸਾ ਖੇਤਾਂ ਵਿਖੇ 7 ਨਵੰਬਰ ਦੁਪਹਿਰ ਸਮੇਂ ਕੀਤਾ ਜਾਵੇਗਾ। ਦੱਸ ਦੇਈਏ ਕਿ ਪਰਵਿੰਦਰ ਦੀ ਮ੍ਰਿਤਕ ਦੇਹ ਨੂੰ 5-6 ਨਵੰਬਰ ਦੀ ਦਰਮਿਆਨੀ ਰਾਤ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: 17 ਮਿੰਟ ਹਵਾ ’ਚ ਅਟਕੇ ਜਹਾਜ਼ 'ਚ ਸਵਾਰ 140 ਯਾਤਰੀਆਂ ਦੇ ਸਾਹ, ਲੈਂਡਿੰਗ ਦੌਰਾਨ Jaipur Airport 'ਤੇ ਵਾਪਰੀ ਘਟਨਾ

ਮਿਲੀ ਜਾਣਕਾਰੀ ਮੁਤਾਬਕ ਪਰਵਿੰਦਰ ਸਿੰਘ ਝੋਟਾ ਦਾ ਪੀ. ਜੀ. ਆਈ. ਵਿਖੇ ਪੋਸਟਮਾਰਟਮ ਪੰਜ ਡਾਕਟਰਾਂ ਦੀ ਟੀਮ ਵੱਲੋਂ ਐੱਸ. ਡੀ. ਐੱਮ. ਚੰਡੀਗੜ੍ਹ ਸੈਂਟਰਲ ਬਤੌਰ ਡਿਊਟੀ ਮੈਜਿਸਟ੍ਰੇਟ ਡਾ. ਅਤੁਲ ਦੀ ਨਿਗਰਾਨੀ ’ਚ ਕੀਤਾ ਜਾ ਰਿਹਾ ਹੈ। ਪੋਸਟਮਾਰਟਮ ਦੇਰੀ ਨਾਲ ਸ਼ੁਰੂ ਹੋਇਆ, ਕਿਉਂਕਿ ਇਸ ਤੋਂ ਪਹਿਲਾਂ ਕਾਗਜ਼ੀ ਕਾਰਵਾਈ ’ਚ ਕਾਫੀ ਸਮਾਂ ਲੱਗਿਆ। ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਨੇ ਦੱਸਿਆ ਕਿ ਝੋਟਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਖੇਤਾਂ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ ਹੁੰਦੀਆਂ ਹਨ ‘ਸ਼ੁੱਭ’, ਸਾਰਾ ਸਾਲ ਹੋਵੇਗੀ ਨੋਟਾਂ ਦੀ ਵਰਖਾ

ਉਨ੍ਹਾਂ ਪੰਜਾਬ ਸਰਕਾਰ ’ਤੇ ਵਰਦਿਆਂ ਕਿਹਾ ਕਿ ਜਦੋਂ ਪਰਵਿੰਦਰ ਝੋਟਾ ਨੂੰ ਗੰਨਮੈਨਾਂ ਦੀ ਜ਼ਰੂਰਤ ਸੀ, ਉਦੋਂ ਨਹੀਂ ਦਿੱਤੇ ਗਏ ਅਤੇ ਹੁਣ ਉਨ੍ਹਾਂ ਦੇ ਦੁਆਲੇ ਗੰਨਮੈਨਾਂ ਦੀ ਫੌਜ ਖੜ੍ਹੀ ਕਰ ਦਿੱਤੀ ਹੈ। ਉਨ੍ਹਾਂ ਅੰਨ੍ਹ-ਪਾਣੀ ਛੱਡਦਿਆਂ ਕਿਹਾ ਕਿ ਸਰਕਾਰ ਦੇ ਖਿਲਾਫ ਨਸ਼ਾ ਵਿਰੋਧੀ ਲੜਾਈ ਸਦਾ ਜਾਰੀ ਰਹੇਗੀ, ਨਾ ਉਨ੍ਹਾਂ ਨੂੰ ਸਰਕਾਰ ਦੇ ਪੈਸੇ ਅਤੇ ਨਾ ਨੌਕਰੀ ਦੀ ਲੋੜ ਹੈ। ਉੱਧਰ ਮਾਨਸਾ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਸਿਰਸਾ-ਲੁਧਿਆਣਾ ਮੁੱਖ ਮਾਰਗ ’ਤੇ ਪਰਵਿੰਦਰ ਝੋਟਾ ਨਮਿੱਤ ਚੱਲ ਰਿਹਾ ਧਰਨਾ 25ਵੇਂ ਦਿਨ ਵੀ ਜਾਰੀ ਰਿਹਾ।

ਇਹ ਵੀ ਪੜ੍ਹੋ: ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਦੀ ਮਾਰ, ਜਾਣੋ ਪ੍ਰਚੂਨ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News