ਫਗਵਾੜਾ : ਹਵੇਲੀ ''ਚੋਂ 5 ਮੱਝਾਂ ਚੋਰੀ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Monday, Apr 06, 2026 - 12:11 AM (IST)
ਫਗਵਾੜਾ (ਜਲੋਟਾ) : ਫਗਵਾੜਾ ਵਿੱਚ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲੇ ਵਿੱਚ ਚੋਰਾਂ ਨੇ ਇੱਕ ਅਜੀਬੋ-ਗਰੀਬ ਕਾਰਨਾਮੇ ਨੂੰ ਅੰਜਾਮ ਦਿੰਦਿਆਂ ਇੱਕ ਹਵੇਲੀ ਵਿੱਚ ਰੱਖੀਆਂ 5 ਮੱਝਾਂ ਚੋਰੀ ਕਰ ਲਈਆਂ ਹਨ। ਚੋਰੀ ਦੀ ਇਸ ਘਟਨਾ ਸਬੰਧੀ ਪੁਲਸ ਥਾਣਾ ਸਤਨਾਮਪੁਰਾ ਵਿੱਚ ਪਿੰਡ ਮੌਲੀ ਦੇ ਰਹਿਣ ਵਾਲੇ ਪ੍ਰੇਮ ਲਾਲ ਪੁੱਤਰ ਸਵਰਨ ਰਾਮ ਨੇ ਸ਼ਿਕਾਇਤ ਦਰਜ ਕਰਵਾਈ ਹੈ। ਪੀੜਤ ਅਨੁਸਾਰ ਚੋਰ ਉਸ ਦੀ ਹਵੇਲੀ ਵਿੱਚੋਂ 5 ਮੱਝਾਂ ਲੈ ਕੇ ਫ਼ਰਾਰ ਹੋ ਗਏ ਹਨ। ਪੁਲਸ ਨੇ ਪ੍ਰੇਮ ਲਾਲ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਬੀ.ਐੱਨ.ਐੱਸ. (BNS) ਦੀਆਂ ਧਾਰਾਵਾਂ 331(4) ਅਤੇ 305 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਇਲਾਕੇ ਦੇ ਲੋਕਾਂ ਵਿੱਚ ਭਾਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਲੋਕ ਹੁਣ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾ ਰਹੇ ਹਨ ਕਿ ਕੀ ਫਗਵਾੜਾ ਵਿੱਚ ਹੁਣ ਪਸ਼ੂ ਵੀ ਚੋਰਾਂ ਤੋਂ ਸੁਰੱਖਿਅਤ ਨਹੀਂ ਹਨ? ਫਿਲਹਾਲ ਪੁਲਸ ਵੱਲੋਂ ਚੋਰਾਂ ਦੀ ਭਾਲ ਜਾਰੀ ਹੈ।
