ਫਗਵਾੜਾ: ਕਾਰ ਦੀ ਤਲਾਸ਼ੀ ਲੈਣ ’ਤੇ ਫਲਾਇੰਗ ਸਕੁਐਡ ਟੀਮ ਨੂੰ ਬਰਾਮਦ ਹੋਇਆ 3,16000 ਰੁਪਏ ਦਾ ਕੈਸ਼

Tuesday, Jan 25, 2022 - 08:33 PM (IST)

ਫਗਵਾੜਾ: ਕਾਰ ਦੀ ਤਲਾਸ਼ੀ ਲੈਣ ’ਤੇ ਫਲਾਇੰਗ ਸਕੁਐਡ ਟੀਮ ਨੂੰ ਬਰਾਮਦ ਹੋਇਆ 3,16000 ਰੁਪਏ ਦਾ ਕੈਸ਼

ਫਗਵਾੜਾ (ਜਲੋਟਾ)- ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵਿਧਾਨ ਸਭਾ ਹਲਕਾ 29 ਫਗਵਾੜਾ ਵਿਖੇ ਫਲਾਇੰਗ ਸਕੁਐਡ ਟੀਮ ਵੱਲੋਂ ਅੱਜ ਪਲਾਹੀ ਗੇਟ ਹੁਸ਼ਿਆਰਪੁਰ ਰੋਡ ਵਿਖੇ ਕਾਰ ਨੰਬਰ ਪੀ.ਬੀ. 06ਏ.ਐੱਫ. 4464 ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਾਰ ਵਿੱਚ ਰਾਕੇਸ਼ ਕੁਮਾਰ ਪੁੱਤਰ ਤਰਸੇਮ ਲਾਲ ਵਿਨੋਦ ਕੁਮਾਰ ਪੁੱਤਰ ਹੰਸਰਾਜ ਵਾਸੀ ਅਵਾਂਖਾ ਥਾਣਾ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਅਤੇ ਸੁੱਖ ਰਾਜ ਕੁਮਾਰ ਪੁੱਤਰ ਸੁਰਿੰਦਰਪਾਲ ਵਾਸੀ ਬਿਆਸ ਪਿੰਡ ਜ਼ਿਲ੍ਹਾ ਜਲੰਧਰ ਸਵਾਰ ਸਨ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਤਲਾਸ਼ੀ ਲੈਣ ’ਤੇ ਕਾਰ ਸਵਾਰ ਲੋਕਾਂ ਪਾਸੋਂ ਕੁੱਲ 3,16000 ਰੁਪਏ ਕੈਸ਼ ਬਰਾਮਦ ਕੀਤਾ ਗਿਆ। ਮੌਕੇ ’ਤੇ ਕੋਈ ਵੀ ਸਬੂਤ ਪੇਸ਼ ਨਾ ਕਰਨ ਕਰਕੇ ਇਨ੍ਹਾਂ ਪੈਸਿਆਂ ਨੂੰ ਸਰਕਾਰੀ ਖ਼ਜ਼ਾਨੇ ਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਇਹ ਸਾਰੀ ਜਾਣਕਾਰੀ ਫਗਵਾੜਾ ਦੇ ਐੱਸ.ਡੀ.ਐੱਮ. ਕੁਲਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਂਝੀ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ


author

rajwinder kaur

Content Editor

Related News