ਇਕੋ ਪਰਿਵਾਰ ਦੇ 4 ਮੈਂਬਰਾਂ ਨੇ ਨਿਗਲੀ ਜ਼ਹਿਰੀਲੀ ਦਵਾਈ, ਬੱਚੀ ਦੀ ਮੌਤ
Tuesday, Dec 01, 2020 - 10:52 PM (IST)
ਫਗਵਾੜਾ,(ਹਰਜੋਤ)- ਬਲਾਕ ਦੇ ਪਿੰਡ ਮਲਕਪੁਰ ਵਿਖੇ ਇਕ ਪਰਿਵਾਰ ਦੇ 4 ਮੈਂਬਰਾਂ ਨੇ ਭੇਤ-ਭਰੇ ਹਾਲਤਾਂ 'ਚ ਜ਼ਹਿਰੀਲੀ ਦਵਾਈ ਨਿਗਲ ਲਈ। ਜਿਸ ਕਾਰਣ ਇਕ 12 ਸਾਲਾ ਲੜਕੀ ਦੀ ਮੌਤ ਹੋ ਗਈ, ਜਦਕਿ ਬਾਕੀ 3 ਮੈਂਬਰਾਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਉਣ ਮਗਰੋਂ ਨਾਜ਼ੁਕ ਹਾਲਤ ਦੇਖਦਿਆਂ ਡੀ. ਐੱਮ. ਸੀ. ਲੁਧਿਆਣਾ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਰਿਸ਼ਵਤ ਲੈਣ ਵਾਲੇ 7 ਪੁਲਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ, 4 ਗ੍ਰਿਫਤਾਰ
ਡੀ. ਐੱਸ. ਪੀ. ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਪਰਿਵਾਰ ਦਾ ਮੁਖੀ ਸਰਬਜੀਤ ਸਿੰਘ ਟਰੱਕ ਡਰਾਇਵਰ ਹੈ ਤੇ ਦੀਵਾਲੀ ਤੋਂ ਪਹਿਲਾ ਦਾ ਟਰੱਕ ਲੈ ਕੇ ਕਿਤੇ ਬਾਹਰਲੇ ਸੂਬੇ ਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਦਵਾਈ ਕਿਉਂ ਖਾਦੀ, ਇਸ ਦੀ ਪੁਲਸ ਜਾਂਚ ਕਰ ਰਹੀ ਹੈ। ਪਿੰਡ ਵਾਸੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਉਕਤ ਨੂੰ ਗੱਡੀਆਂ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨਕਰਾਤਮਕ ਰਵੱਈਆ ਛੱਡ ਕੇ ਖੇਤੀ ਬਿੱਲਾਂ ਨੂੰ ਰੱਦ ਕਰੇ : ਗਿਆਨੀ ਹਰਪ੍ਰੀਤ ਸਿੰਘ
ਐੱਸ. ਐੱਚ. ਓ. ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਛਾਣ ਕਮਲਪ੍ਰੀਤ ਕੌਰ (12) ਵਜੋਂ ਹੋਈ ਹੈ ਤੇ ਉਸ ਦੀ ਮਾਂ ਨਿਰਮਲ ਕੌਰ (35), ਧੀ ਖੁਸ਼ਪ੍ਰੀਤ ਕੌਰ (10) ਤੇ ਲੜਕਾ ਗੁਰਫ਼ਤਿਹ ਸਿੰਘ (7) ਨੂੰ ਲੁਧਿਆਣਾ ਰੈੱਫ਼ਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਸਾਰ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਮਾਰਕੀਟ ਕਮੇਟੀ ਚੇਅਰਮੈਨ ਨਰੇਸ਼ ਭਾਰਦਵਾਜ ਮੌਕੇ 'ਤੇ ਪੁੱਜੇ ਤੇ ਇਲਾਜ ਅਧੀਨ ਵਿਅਕਤੀਆਂ ਦਾ ਹਾਲਚਾਲ ਪੁੱਛਿਆ। ਇਸ ਦੌਰਾਨ ਉਨ੍ਹਾਂ ਪੀੜਤਾਂ ਨੂੰ ਬਣਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਤੁਰੰਤ ਉਨ੍ਹਾਂ ਦੀਆਂ ਜਾਨਾਂ ਬਚਾਉਣ ਲਈ ਲੁਧਿਆਣਾ ਭਿਜਵਾਇਆ।