ਫਗਵਾੜਾ ਦੇ ਕਾਂਗਰਸੀ ਵਿਧਾਇਕ ਦੇ ਵ੍ਹੱਟਸਐਪ ਗਰੁੱਪ ’ਚ ਵਿਅਕਤੀ ਨੇ ਸ਼ੇਅਰ ਕੀਤੀਆਂ ਅਸ਼ਲੀਲ ਤਸਵੀਰਾਂ

Tuesday, May 18, 2021 - 11:40 AM (IST)

ਫਗਵਾੜਾ ਦੇ ਕਾਂਗਰਸੀ ਵਿਧਾਇਕ ਦੇ ਵ੍ਹੱਟਸਐਪ ਗਰੁੱਪ ’ਚ ਵਿਅਕਤੀ ਨੇ ਸ਼ੇਅਰ ਕੀਤੀਆਂ ਅਸ਼ਲੀਲ ਤਸਵੀਰਾਂ

ਫਗਵਾੜਾ (ਜਲੋਟਾ, ਹਰਜੋਤ) - ਸਥਾਨਕ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਸੋਸ਼ਲ ਮੀਡੀਆ ’ਤੇ ਬਣੇ ਹੋਏ ਵ੍ਹੱਟਸਐਪ ਗਰੁੱਪ ਵਿੱਚ ਇਕ ਵਿਅਕਤੀ ਵੱਲੋਂ ਅਸ਼ਲੀਲ ਫੋਟੋਆਂ ਪਾਉਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀ ਖਿਲਾਫ਼ ਐੱਫ. ਆਈ. ਆਰ. ਦਰਜ ਕਰ ਦਿੱਤੀ। 

‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਥਾਣਾ ਸਤਨਾਮਪੁਰਾ ਦੇ ਐੱਸ. ਐੱਚ. ਓ. ਸੁਰਜੀਤ ਸਿੰਘ ਪੱਤੜ ਨੇ ਦੱਸਿਆ ਕਿ ਹਰਨੇਕ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਨਰਿੰਦਰ ਸਿੰਘ ਪੁੱਤਰ ਤਾਰਾ ਸਿੰਘ ਨੇ ਸੋਸ਼ਲ ਮੀਡੀਆ ਨਾਲ ਸਬੰਧਤ ਵ੍ਹੱਟਸਐਪ ਐਪਲੀਕੇਸ਼ਨ ’ਤੇ ਸਥਾਨਕ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਗਰੁੱਪ ’ਚ ਅਸ਼ਲੀਲ ਫੋਟੋਆਂ ਪਾਈਆਂ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਹੋਈ ਇਨਕੁਆਰੀ, ਜਿਸ ਨੂੰ ਡੀ. ਐੱਸ. ਪੀ. ਫਗਵਾੜਾ ਅਤੇ ਐੱਸ. ਪੀ. ਫਗਵਾੜਾ ਦੀ ਰਿਪੋਰਟ ਨਾਲ ਐੱਸ. ਐੱਸ. ਪੀ. ਕਪੂਰਥਲਾ ਨੂੰ ਭੇਜਿਆ ਗਿਆ ਸੀ।

ਐੱਸ. ਐੱਸ. ਪੀ. ਕਪੂਰਥਲਾ ਦੇ ਹੁਕਮਾਂ ’ਤੇ ਨਰਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਹਰਦਾਸਪੁਰ ਦੇ ਖ਼ਿਲਾਫ਼ ਧਾਰਾ 294,509,67,67 ਏ. ਆਈ. ਟੀ. ਐਕਟ ਦੇ ਅਧੀਨ ਪੁਲਸ ਕੇਸ ਰਜਿਸਟਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਨਰਿੰਦਰ ਸਿੰਘ ਦੀ ਹਾਲੇ ਪੁਲਸ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਸ ਟੀਮਾਂ ਵੱਲੋਂ ਛਾਪੇ ਮਾਰੇ ਜਾ ਰਹੇ ਹਨ ਅਤੇ ਦੋਸ਼ੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ।


author

rajwinder kaur

Content Editor

Related News