ਫਗਵਾੜਾ ਦੇ SHO ਵੱਲੋਂ ਰਿਹੜੀਆਂ ਨੂੰ ਲੱਤਾਂ ਮਾਰਨ ਦੀ ਘਟਨਾ ਨਾਲ ਪੁਲਸ ਦੀ ਕਾਰਜਪ੍ਰਣਾਲੀ ’ਤੇ ਲੱਗਾ ਪ੍ਰਸ਼ਨ ਚਿੰਨ੍ਹ?
Friday, May 07, 2021 - 01:31 PM (IST)
ਦੋਰਾਂਗਲਾ/ਪਠਾਨਕੋਟ (ਨੰਦਾ, ਸ਼ਾਰਦਾ) - ਬੀਤੇ ਦਿਨ ਫਗਵਾੜੇ ਦੇ SHO ਵੱਲੋਂ ਲੋਕਤੰਤਰ ਨੂੰ ਛਿੱਕੇ ’ਤੇ ਟੰਗ ਕੇ ਕੋਰੋਨਾ ਦੀ ਆੜ ਵਿੱਚ, ਜੋ ਗਰੀਬਾਂ ਦੀਆਂ ਰਿਹੜੀਆਂ ਨੂੰ ਲੱਤ ਮਾਰ ਕੇ ਉਨ੍ਹਾਂ ਨੂੰ ਜਲੀਲ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ, ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ। ਇਸ ਸਬੰਧ ਵਿੱਚ ਡੂੰਘਾ ਰੋਸ ਪ੍ਰਗਟ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਦੀਨਾਨਗਰ ਰਵੀ ਮੋਹਨ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਗਰੀਬਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਕਿਸੇ ਵੀ ਐਂਗਲ ਤੋਂ ਤਰਕ ਸੰਗਤ ਨਹੀਂ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ ਸਾਬਿਤ ਹੋਈ ਹੈ।
ਪੜ੍ਹੋ ਇਹ ਵੀ ਖਬਰ - ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ
ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਕੋਰੋਨਾ ਦੇ ਪ੍ਰਤੀ ਜਾਗਰੂਕ ਕਰਨ ਦੇ ਸਥਾਨ ’ਤੇ ਉਨ੍ਹਾਂ ਨੂੰ ਬੇਇੱਜਤ ਕਰਨ ਨਾਲ ਲੋਕਾਂ ਵਿੱਚ ਕਾਂਗਰਸ ਦੇ ਖਿਲਾਫ਼ ਗੁੱਸਾ ਵੱਧਦਾ ਜਾ ਰਿਹਾ ਹੈ। ਰਵੀ ਮੋਹਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗਰੀਬ ਲੋਕਾਂ ਤੇ ਅੱਤਿਆਚਾਰ ਕਰਨ ਦੀ ਬਜਾਏ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਪਾਏ ਤਾਂ ਜੋ ਉਹ ਆਪਣਾ ਗੁਜਾਰਾ ਚਲਾ ਸਕਣ ਅਤੇ ਘਰ ਤੋਂ ਬਾਹਰ ਨਾ ਜਾਣ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈ ਕੇ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ। ਦਿਹਾੜੀਦਾਰ ਲੋਕ ਦੋ ਵੇਲੇ ਦੀ ਰੋਟੀ ਨੂੰ ਜੁਟਾਉਣ ਲਈ ਜਦੋਂ ਬਾਹਰ ਨਿਕਲਦੇ ਹਨ ਤਾਂ ਪੁਲਸ ਪਾਰਟੀ ਉਨ੍ਹਾਂ ਦੀ ਮਜਬੂਰੀ ਸਮਝਣ ਦੀ ਥਾਂ ਉਨ੍ਹਾਂ ’ਤੇ ਲਾਠੀਚਾਰਜ ਕਰਨ ਨੂੰ ਮਜਬੂਰ ਹੋ ਜਾਂਦੀ ਹੈ, ਕੀ ਅਜਿਹਾ ਕਰਨ ਨਾਲ ਕੋਰੋਨਾ ਚਲਿਆ ਜਾਵੇਗਾ?
ਪੜ੍ਹੋ ਇਹ ਵੀ ਖਬਰ - ਸ਼ਰਾਬ ਦੇ ਨਸ਼ੇ ’ਚ ਟੱਲੀ ASI ਨੇ ਸੜਕ ’ਤੇ ਲਾਇਆ ‘ਮੇਲਾ’, ਗਾਲ੍ਹਾਂ ਕੱਢਦੇ ਦੀ ਵੀਡੀਓ ਹੋਈ ਵਾਇਰਲ
ਰਵੀ ਮੋਹਨ ਨੇ ਅੱਗੇ ਕਿਹਾ ਕਿ ਅਜਿਹੀ ਘਟਨਾ ਫਗਵਾੜਾ ਵਿੱਚ ਹੀ ਨਹੀਂ ਸਗੋਂ ਸੂਬੇ ਦੀਆਂ ਹੋਰਨਾਂ ਵੱਖ-ਵੱਖ ਥਾਵਾਂ ’ਤੇ ਵੀ ਵਾਪਰ ਰਹੀ ਹੈ। ਗਰੀਬ ਲੋਕਾਂ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕੋਰੋਨਾ ਕਾਰਨ ਪੰਜਾਬ ਆਰਥਿਕ ਮੰਦਹਾਲੀ ਦੇ ਮੋੜ ’ਤੇ ਆ ਖੜਾ ਹੋਇਆ ਹੈ। ਅਜਿਹੇ ਵਿੱਚ ਗਰੀਬ ਜਨਤਾ ਦੇ ਨਾਲ ਪੁਲਸ ਪਸ਼ਾਸਨ ਵੱਲੋਂ ਅਜਿਹਾ ਵਿਵਹਾਰ ਕਰਨਾ ਕਿੱਥੋਂ ਤੱਕ ਸਹੀ ਹੈ।
ਪੜ੍ਹੋ ਇਹ ਵੀ ਖਬਰ - ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ
ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਦੀ ਘਟਨਾ ਨੂੰ ਫਗਵਾੜਾ ਵਿੱਚ SHO ਦੁਆਰਾ ਅੰਜਾਮ ਦਿੱਤਾ ਗਿਆ ਹੈ ਜੇਕਰ ਅਜਿਹਾ ਦੁਬਾਰਾ ਹੋਇਆ ਤਾਂ ਉਹ ਪੁਲਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਦਾ ਰੁੱਖ ਅਖਤਿਆਰ ਕਰਨ ਨੂੰ ਮਜਬੂਰ ਹੋਣਗੇ। ਉਨ੍ਹਾਂ ਨੇ ਡੀ.ਜੀ.ਪੀ. ਪੰਜਾਬ ਅਤੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਂ ਨੂੰ ਅੰਜਾਮ ਦੇਣ ਵਾਲੇ ਅਧਿਕਾਰੀਆਂ ਨੂੰ ਡਿਸਮਿਸ ਕੀਤਾ ਜਾਵੇ। ਡੰਡਾ ਤੰਤਰ ਦੀ ਥਾਂ ਲੋਕਤੰਤਰ ਨੂੰ ਬਹਾਲ ਰੱਖਿਆ ਜਾਵੇ ਤਾਂ ਜੋ ਲੋਕਾਂ ਦਾ ਪ੍ਰਸ਼ਾਸਨ ’ਤੇ ਵਿਸ਼ਵਾਸ਼ ਬਣਿਆ ਰਹੇ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ