ਸ਼ੱਕੀ ਵਿਅਕਤੀਆਂ ਦੀ ਸੂਚਨਾ ਮਿਲਣ ’ਤੇ ਫਗਵਾੜਾ ਦਾ ਪਿੰਡ ਭੁੱਲਾ ਰਾਏ ਪੁਲਸ ਛਾਉਣੀ ’ਚ ਤਬਦੀਲ
Tuesday, Dec 14, 2021 - 11:33 AM (IST)
ਫਗਵਾੜਾ (ਜਲੋਟਾ) : ਫਗਵਾੜਾ ਸ਼ਹਿਰ ਦਾ ਪਿੰਡ ਭੁੱਲਾ ਰਾਏ ਪੁਲਸ ਛਾਉਣੀ ਵਿਚ ਤਬਦੀਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਵੱਡੀ ਗਿਣਤੀ ’ਚ ਪਹੁੰਚੀ ਕਪੂਰਥਲਾ ਪੁਲਸ ਨੇ ਇਕ ਘਰ ਦੀ ਤਲਾਸ਼ੀ ਲੈਣ ਲਈ ਪਿੰਡ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ। ਪੁਲਸ ਨੇ ਕੁਝ ਸ਼ੱਕੀ ਵਿਅਕਤੀਆਂ ਦੀ ਸੂਚਨਾ ਮਿਲਣ ’ਤੇ ਕੋਠੀ ’ਚ ਛਾਪੇਮਾਰੀ ਕੀਤੀ। ਇਸ ਮੌਕੇ ਪੁਲਸ ਦੇ ਨਾਲ-ਨਾਲ ਐੱਸ.ਟੀ.ਐੱਫ. ਦੀ ਟੀਮ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਕਪੂਰਥਲਾ ਪੁਲਸ ਦੇ ਸੀ.ਆਈ.ਏ. ਸਟਾਫ ਅਤੇ ਫਗਵਾੜਾ ਪੁਲਸ ਵਲੋਂ ਕਾਰਵਾਈ ਅਜੇ ਵੀ ਜਾਰੀ ਹੈ। ਤਲਾਸ਼ੀ ਦੌਰਾਨ ਕਿਸੇ ਪਿੰਡ ਵਾਲੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਦੱਸਿਆ ਜਾ ਰਿਹਾ ਹੈ ਕਿ ਤਲਾਸ਼ੀ ਮੁਹਿੰਮ ਦੌਰਾਨ ਕਰੀਬ 300 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਸ ਵੱਲੋਂ ਹਾਲੇ ਤੱਕ ਕਿਸੇ ਤਰ੍ਹਾਂ ਦਾ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਜਾ ਰਿਹਾ ਹੈ ਪਰ ਕਿਸੇ ਵੱਡੇ ਗੈਂਗਸਟਰ ਜਾਂ ਅੱਤਵਾਦੀ ਦੇ ਹੋਣ ਦੀ ਚਰਚਾ ਜ਼ੋਰਾਂ 'ਤੇ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ