ਫਗਵਾੜਾ ''ਚ ਚੱਲੀ ਗੋਲੀ, ਮਾਹੌਲ ਤਣਾਅਪੂਰਨ
Wednesday, Aug 14, 2019 - 06:53 PM (IST)

ਫਗਵਾੜਾ (ਹਰਜੋਤ) : ਫਗਵਾੜਾ ਦੇ ਚੱਕ ਹਕੀਮ ਮੰਦਰ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾਉਣ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਦੀ ਪਛਾਣ ਆਕਾਸ਼ ਭਾਰਤੀ ਵਾਸੀ ਚੱਕ ਹਕੀਮ ਫਗਵਾੜਾ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਉਕਤ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮਾਮਲਾ ਗੰਭੀਰ ਹੁੰਦਾ ਦੇਖ ਕੇ ਡੀ. ਐੱਸ. ਪੀ. ਮਨਜੀਤ ਸਿੰਘ ਖੁਦ ਮੌਕ 'ਤੇ ਪੁਹੰਚੇ ਅਤੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਵਾਰਦਾਤ ਤੋਂ ਬਾਅਦ ਦਲਿਤ ਭਾਈਚਾਰੇ ਦੇ ਕਈ ਆਗੂ ਮੌਕੇ 'ਤੇ ਪਹੁੰਚੇ ਅਤੇ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।