ਫਗਵਾੜਾ ਤੋਂ ਕਾਂਗਰਸੀ ਵਿਧਾਇਕ ਧਾਲੀਵਾਲ ਨੂੰ ਹੋਇਆ ਕੋਰੋਨਾ

Saturday, Jul 18, 2020 - 06:45 PM (IST)

ਫਗਵਾੜਾ ਤੋਂ ਕਾਂਗਰਸੀ ਵਿਧਾਇਕ ਧਾਲੀਵਾਲ ਨੂੰ ਹੋਇਆ ਕੋਰੋਨਾ

ਫਗਵਾੜਾ,(ਜਲੋਟਾ) : ਕੋਰੋਨਾ ਵਾਇਰਸ ਨੇ ਹੁਣ ਸਿਆਸੀ ਆਗੂਆਂ ਨੂੰ ਵੀ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਅੱਜ ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਬਾਰੇ ਸਿਵਲ ਸਰਜਨ ਵਲੋਂ ਪੁਸ਼ਟੀ ਕੀਤੀ ਗਈ ਹੈ। ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪਾਰਟੀ ਮੈਂਬਰਾਂ ਤੇ ਹਲਕੇ ਦੇ ਲੋਕਾਂ ਵਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਜਾ ਰਹੀ ਹੈ।

 

 

 


author

Deepak Kumar

Content Editor

Related News