ਫਗਵਾੜਾ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 7 ਸਕੂਲੀ ਬੱਚਿਆਂ ਸਣੇ 45 ਲੋਕ ਆਏ ਪਾਜ਼ੇਟਿਵ

03/02/2021 6:22:24 PM

ਫਗਵਾੜਾ (ਜਲੋਟਾ):  ਫਗਵਾੜਾ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਫਗਵਾੜਾ ’ਚ ਜਿੱਥੇ 2 ਹੋਰ ਲੋਕਾਂ ਦੀ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਹੋਣ ਤੋਂ ਬਾਅਦ ਮੌਤ ਹੋ ਗਈ ਹੈ ਉੱਥੇ 7 ਸਕੂਲੀ ਬੱਚਿਆਂ ਸਣੇ 45 ਲੋਕਾਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਸਬੰਧੀ ਸਿਹਤ ਮਹਿਕਮੇ ਫਗਵਾੜਾ ਦੇ ਅਫ਼ਸਰਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਫਗਵਾੜਾ ਦੇ ਪਿੰਡ ਡੁਮੇਲੀ ਅਤੇ ਮੇਹਟਾ ’ਚ 2 ਲੋਕਾਂ ਦੀ ਕੋਰੋਨਾ ਨਾਲ ਪਾਜ਼ੇਟਿਵ ਹੋਣ ਤੋਂ ਬਾਅਦ  ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਦੇ ਪੇਂਡੂ ਇਲਾਕਿਆਂ ’ਚ 7 ਸਕੂਲੀ ਬੱਚਿਆਂ ਸਣੇ 15 ਲੋਕਾਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ ਜਦਕਿ ਸ਼ਹਿਰੀ ਇਲਾਕਿਆਂ ਸਣੇ ਆਸਪਾਸ  ਦੇ ਖੇਤਰਾਂ ਚ ਕਰੀਬ 30 ਹੋਰ ਲੋਕਾਂ ਨੂੰ  ਕੋਵਿਡ 19 ਨਾਲ ਪਾਜ਼ੇਟਿਵ ਪਾਇਆ ਗਿਆ ਹੈ।

ਇਹ ਵੀ ਪੜ੍ਹੋ ਜਲੰਧਰ ਤੋਂ ਵੱਡੀ ਖ਼ਬਰ: ਮਕਸੂਦਾਂ ਕੋਲ ਪੈਂਦੇ ਗ੍ਰੇਟਰ ਕੈਲਾਸ਼ ’ਚ ਦਿਨ-ਦਿਹਾੜੇ ਦੋਹਰਾ ਕਤਲ

ਜਾਰੀ ਦੌਰ ਦੇ ਚੱਲਦੇ ਫਗਵਾੜਾ ’ਚ ਜਿਸ ਤੇਜ਼ੀ ਦੇ ਨਾਲ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਭਿਆਨਕ ਰੂਪ ਧਾਰਨ ਕਰਦਿਆਂ ਚਲਿਆ ਜਾ ਰਿਹਾ ਹੈ। ਉਸ ਨੂੰ ਵੇਖਦੇ ਹੋਏ ਜਾਣਕਾਰਾਂ ਦਾ ਕਹਿਣਾ ਹੈ ਕਿ ਜੇਕਰ ਅਜੇ ਵੀ ਸਮੇਂ ਰਹਿੰਦੇ ਇੱਥੇ ਦੇ ਸਰਕਾਰੀ ਅਮਲੇ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਬਣਦੇ ਜ਼ਰੂਰੀ ਕਦਮ ਨਹੀਂ ਚੁੱਕੇ ਤਾਂ ਆਉਣ ਵਾਲੇ ਦਿਨਾਂ ’ਚ ਹਾਲਾਤ ਬਹੁਤ ਜ਼ਿਆਦਾ ਭਿਆਨਕ ਵੇਖਣ ਨੂੰ ਮਿਲ ਸਕਦੇ ਹਨ। 

ਇਹ ਵੀ ਪੜ੍ਹੋ ਸੰਗਰੂਰ ਦੇ 24 ਸਾਲਾ ਗੁਰਸਿਮਰਤ ਦੀ ਕੈਨੇਡਾ ਵਿਖੇ ਸੜਕ ਹਾਦਸੇ ’ਚ ਮੌਤ, ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

ਦੱਸ ਦਈਏ ਕਿ ਫਗਵਾੜਾ ’ਚ ਬੀਤੇ  ਇਕ ਹਫਤੇ ਦੌਰਾਨ 6 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਤੋਂ ਬਾਅਦ ਮੌਤ ਹੋ ਚੁੱਕੀ ਹੈ ਅਤੇ ਕੋਰੋਨਾ ਪਾਜ਼ੀਟਿਵ ਹੋਣ ਨਾਲ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਵਧ ਚੁੱਕੀ ਹੈ। ਇਸ ਦੀ ਮਿਸਾਲ ਸਿਰਫ਼ ਇਸ ਗੱਲ ਤੋਂ ਮਿਲ ਰਹੀ ਹੈ ਕਿ ਫਗਵਾੜਾ ’ਚ ਪਿਛਲੇ 3 ਦਿਨਾਂ ਦੇ ਅੰਦਰ ਹੀ ਕੋਰੋਨਾ ਪਾਜ਼ੇਟਿਵ ਹੋਣ ਵਾਲੇ ਲੋਕਾਂ ਦੀ ਗਿਣਤੀ 100 ਦੇ ਆਂਕੜੇ  ਨੂੰ ਪਾਰ ਕਰ ਚੁੱਕੀ ਹੈ ਅਤੇ 4 ਲੋਕਾਂ ਦੀ ਕੋਰੋਨਾ ਪਾਜ਼ੇਟਿਵ ਹੋਣ ਦੇ ਨਾਲ ਮੌਤ ਹੋ ਗਈ ਹੈ । ਦੱਸਣਯੋਗ ਹੈ ਕਿ ਫਗਵਾੜਾ ’ਚ ਬੀਤੇ 48 ਘੰਟਿਆਂ ਦੇ ਦੌਰਾਨ ਪੇਂਡੂ ਇਲਾਕਿਆਂ ’ਚ ਮੌਜੂਦ ਦੋ ਸਰਕਾਰੀ ਸਕੂਲਾਂ ਦੇ ਕਰੀਬ 30 ਸਕੂਲੀ ਬੱਚੇ  ਕੋਰੋਨਾ ਪਾਜ਼ੀਟਿਵ ਹੋ ਚੁੱਕੇ ਹਨ। ਏਨਾ ਕੁਝ ਹੋਣ ਜਾਣ ਦੇ ਬਾਵਜੂਦ ਵੀ ਫਗਵਾੜਾ ’ਚ ਸੱਚਾਈ ਇਹ ਹੈ ਕਿ ਨਾ ਤਾਂ ਇੱਥੇ ਦਾ ਸਰਕਾਰੀ ਅਮਲਾ ਲੋਕਾਂ ਨੂੰ ਮੂੰਹ ਤੇ ਕੋਰੋਨਾ ਵਾਇਰਸ ਦੇ ਬਚਾਅ ਲਈ ਜ਼ਰੂਰੀ ਮੰਨੇ ਜਾਂਦੇ ਮਾਸਕ ਪਾਉਣ ਨੂੰ ਲੈ ਕੇ ਸਖ਼ਤੀ ਕਰ ਰਿਹਾ ਹੈ ਅਤੇ ਨਾ ਹੀ ਕਿਸੇ ਵੀ ਪੱਧਰ ਤੇ ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਸਖ਼ਤੀ ਹੁੰਦੀ ਵਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ


Shyna

Content Editor

Related News