ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ''ਚ ਘਰ ਨੂੰ ਅੱਗ ਲੱਗਣ ਕਾਰਨ ਮੌਤ
Thursday, Nov 05, 2026 - 12:10 PM (IST)
ਫਗਵਾੜਾ (ਸੋਨੂੰ)- ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ 'ਚ ਅੱਗ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਦੌੜ ਪਈ। ਮਾਮਲੇ ਦੀ ਜਾਂਚ ਇੰਗਲੈਂਡ 'ਚ ਜਾਰੀ ਹੈ, ਜਦਕਿ ਮ੍ਰਿਤਕਾ ਦੇ ਪੇਕੇ ਅਤੇ ਸਹੁਰੇ ਪਰਿਵਾਰ ਵਿਚਕਾਰ ਵੀ ਵਿਵਾਦ ਪੈਦਾ ਹੋ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼ ਤੋਂ ਪੈ ਸਕਦੇ ਮੀਂਹ
ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਘਰੇਲੂ ਹਿੰਸਾ ਅਤੇ ਮੌਤ ਪਿੱਛੇ ਕਿਸੇ ਸਾਜ਼ਿਸ਼ ਦਾ ਸ਼ੱਕ ਜਤਾਉਂਦੇ ਗੰਭੀਰ ਦੋਸ਼ ਲਗਾਏ ਹਨ। ਦੂਜੇ ਪਾਸੇ ਸਹੁਰਾ ਪਰਿਵਾਰ ਦਾ ਕਹਿਣਾ ਹੈ ਕਿ ਘਰ 'ਚ ਬਿਜਲੀ ਦੇ ਨੁਕਸ ਕਾਰਨ ਅੱਗ ਲੱਗੀ, ਜਿਸ ਕਾਰਨ ਇਹ ਦੁੱਖ਼ਦਾਈ ਹਾਦਸਾ ਵਾਪਰਿਆ। ਫਿਲਹਾਲ ਡਾਕਟਰ ਸ਼ਿਵਾਨੀ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਸਲੀਅਤ ਸਾਹਮਣੇ ਆ ਸਕੇਗੀ।




ਇਹ ਵੀ ਪੜ੍ਹੋ: LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ ਰਿਪੋਰਟ ਦੇਣ ਲਈ ਕਿਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
