ਚੜ੍ਹਦੀ ਸਵੇਰ ਫਗਵਾੜਾ ਵਿਖੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
Tuesday, Jul 07, 2020 - 06:19 PM (IST)

ਫਗਵਾੜਾ (ਜਲੋਟਾ,ਹਰਜੋਤ ਚਾਨਾ): ਫਗਵਾੜਾ ਦੇ ਰਣਜੀਤ ਨਗਰ ਇਲਾਕੇ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਅਤੇ ਲੱਖਾਂ ਰੁਪਏ ਦੀ ਨਕਦੀ ਲੁੱਟਣ ਦਾ ਵੀ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹੰਸ ਰਾਜ ਵਾਸੀ ਰਣਜੀਤ ਸਿੰਘ ਨਗਰ ਫਗਵਾੜਾ ਦੇ ਰੂਪ 'ਚ ਹੋਈ ਹੈ। ਇਸ ਘਟਨਾ ਦੇ ਬਾਅਦ ਫਗਵਾੜਾ ਦੇ ਲੋਕਾਂ 'ਚ ਅਣਜਾਣ ਚੋਰ ਲੁਟੇਰਿਆਂ ਨੂੰ ਲੈ ਕੇ ਭਾਰੀ ਖ਼ੌਫ ਅਤੇ ਦਹਿਸ਼ਤ ਪਾਈ ਜਾ ਰਹੀ ਹੈ। ਸਮਾਚਾਰ ਲਿਖੇ ਜਾਣ ਤੱਕ ਘਟਨਾ ਵਾਲੀ ਥਾਂ 'ਤੇ ਪੁਲਸ ਦੀਆਂ ਟੀਮਾਂ ਦੀ ਪਹੁੰਚ ਗਈਆਂ ਅਤੇ ਹੱਤਿਆਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ।