Big Breaking: ਸਵੇਰੇ-ਸਵੇਰੇ ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਫਗਵਾੜਾ, ਦੁਕਾਨ ਖੁੱਲ੍ਹਣ ਦੇ 15 ਮਿੰਟ ਬਾਅਦ...
Monday, Jan 12, 2026 - 09:19 AM (IST)
ਫਗਵਾੜਾ (ਮਨੀਸ਼ ਬਾਵਾ) : ਫਗਵਾੜਾ ਦੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਸੁਧੀਰ ਸਵੀਟ ਸ਼ਾਪ 'ਤੇ ਇਸ ਸਮੇਂ ਫਾਇਰਿੰਗ ਹੋਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਵਲੋਂ ਅੱਜ ਸਵੇਰੇ ਦੁਕਾਨ ਖੋਲ੍ਹਣ ਦੇ 15 ਮਿੰਟ ਬਾਅਦ ਹੀ ਦੁਕਾਨ 'ਤੇ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਜਾਣਕਾਰੀ ਮੁਤਾਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਦਿਨ ਫਗਵਾੜੇ ਦੌਰੇ 'ਤੇ ਸਨ ਅਤੇ ਅੱਜ ਵੀ ਮੁੱਖ ਮੰਤਰੀ ਫਗਵਾੜਾ ਪਹੁੰਚ ਰਹੇ ਹਨ। ਮੁੱਖ ਮੰਤਰੀ ਦੇ ਫਗਵਾੜਾ ਪਹੁੰਚਣ ਤੋਂ ਪਹਿਲਾਂ ਹੋਈ ਫਾਇਰਿੰਗ ਨਾਲ ਪੂਰਾ ਇਲਾਕਾ ਕੰਬ ਗਿਆ। ਦੁਕਾਨਦਾਰ ਨਾਲ ਕੀਤੀ ਮੁਲਾਕਾਤ ਦੌਰਾਨ ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਸੱਤ ਤੋਂ ਅੱਠ ਦੇ ਕਰੀਬ ਫਾਇਰ ਕੀਤੇ ਗਏ ਹਨ। ਇਸ ਮੌਕੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਕਈ ਸਵਾਲ ਖੜੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ : Instagram 'ਤੇ 10K Views 'ਤੇ ਕਿੰਨੀ ਹੁੰਦੀ ਹੈ ਕਮਾਈ? ਜਾਣ ਤੁਸੀਂ ਵੀ ਬਣਾਉਣ ਲੱਗ ਜਾਓਗੇ Reels
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
