ਫਗਵਾੜਾ ''ਚ ਵਾਪਰੀ ਸ਼ਰਮਨਾਕ ਘਟਨਾ, ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Wednesday, Jan 05, 2022 - 03:36 PM (IST)

ਫਗਵਾੜਾ ''ਚ ਵਾਪਰੀ ਸ਼ਰਮਨਾਕ ਘਟਨਾ, ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਫਗਵਾੜਾ (ਜਲੋਟਾ)- ਇਕ ਘਰ ’ਚ ਕੰਮ ਕਰਨ ਵਾਲੀ 14 ਸਾਲਾ ਦੀ ਨਾਬਾਲਗ ਲੜਕੀ ਨਾਲ ਇਕ ਵਿਅਕਤੀ ਵੱਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕੁੜੀ ਦੀ ਮਾਤਾ ਨੇ ਥਾਣਾ ਸਿਟੀ ਫਗਵਾੜਾ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਹੈ ਕਿ ਉਸ ਦੀ 14 ਸਾਲ ਦੀ ਨਾਬਾਲਗ ਕੁੜੀ ਇਕ ਵਿਅਕਤੀ ਦੇ ਘਰ ਘਰੇਲੂ ਕੰਮਕਾਜ ਕਰਦੀ ਹੈ, ਜਿੱਥੇ ਉਸ ਦੀ ਕੁੜੀ ਨਾਲ ਉਸੇ ਘਰ ’ਚ ਰਹਿੰਦੇ ਮੁਲਜ਼ਮ ਅਸ਼ਵਨੀ ਕੁਮਾਰ ਨੇ ਜਬਰ-ਜ਼ਿਨਾਹ ਕੀਤਾ ਅਤੇ ਉਸ ਦੀ ਲੜਕੀ ਨੂੰ ਡਰਾਉਂਦੇ ਧਮਕਾਉਂਦੇ ਹੋਏ ਆਖਿਆ ਕਿ ਜੇਕਰ ਉਸ ਨੇ ਇਸ ਦੀ ਜਾਣਕਾਰੀ ਕਿਸੇ ਨੂੰ ਦਿੱਤੀ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰ ਦੇਵੇਗਾ।

ਇਹ ਵੀ ਪੜ੍ਹੋ:  ਪੰਜਾਬ ’ਚ 25 ਸਾਲਾਂ ਤੋਂ ਡਿੱਗਦਾ ਜਾ ਰਿਹੈ ਬਸਪਾ ਦਾ ਵੋਟ ਦਾ ਗ੍ਰਾਫ਼

ਪੁਲਸ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਖ਼ਿਲਾਫ਼ ਧਾਰਾ 376, 506, 4 ਪੋਸਕੋ ਐਕਟ ਦੇ ਤਹਿਤ ਪੁਲਸ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਿਹਾ ਹੈ। ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਬਰਨਾਲਾ ਪੁੱਜੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀਆਂ ਔਰਤਾਂ ਤੇ ਧੀਆਂ ਲਈ ਕੀਤੇ ਵੱਡੇ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News