ਫਗਵਾੜਾ 'ਚ ਵੱਡੀ ਵਾਰਦਾਤ, ਜਿਮ ਜਾ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

Monday, Sep 28, 2020 - 08:43 PM (IST)

ਫਗਵਾੜਾ 'ਚ ਵੱਡੀ ਵਾਰਦਾਤ, ਜਿਮ ਜਾ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

ਫਗਵਾੜਾ (ਹਰਜੋਤ) : ਫਗਵਾੜਾ ਸ਼ਹਿਰ ਵਿਚ ਅੱਜ ਮਾਹੌਲ ਉਸ ਸਮੇਂ ਤਣਾਅਪੂਰਣ ਹੋ ਗਿਆ ਜਦੋਂ ਇਥੋਂ ਦੇ ਮੁਹੱਲਾ ਹਦੀਆਬਾਦ ਵਿਚ ਜਿੰਮ ਨੂੰ ਜਾ ਰਹੇ ਇਕ ਨੌਜਵਾਨ 'ਤੇ ਕੁਝ ਲੋਕਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਗਗਨ ਨਾਮਕ ਨੌਜਵਾਨ ਲਗਭਗ ਚਾਰ ਵਜੇ ਦੇ ਕਰੀਬ ਜਿਮ ਜਾ ਰਿਹਾ ਸੀ। ਇਸ ਦੌਰਾਨ ਕਾਰ ਵਿਚ ਸਵਾਰ ਹੋ ਕੇ ਆਏ ਕੁਝ ਨੌਜਵਾਨਾਂ ਨੇ ਪਹਿਲਾਂ ਉਸ ਦੇ ਮੋਟਰਸਾਈਕਲ ਵਿਚ ਕਾਰ ਮਾਰੀ ਅਤੇ ਬਾਅਦ ਵਿਚ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀ ਲੱਗਣ ਕਾਰਣ ਗਗਨ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੇ ਕਿਸੇ ਦੇ ਘਰ ਵਿਚ ਲੁੱਕ ਕੇ ਆਪਣੀ ਜਾਨ ਬਚਾਈ। 

ਇਹ ਵੀ ਪੜ੍ਹੋ :  ਵੱਡੀ ਖ਼ਬਰ : ਬਹਿਬਲ ਗੋਲੀ ਕਾਂਡ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਮੁਲਜ਼ਮ ਵਜੋਂ ਨਾਮਜ਼ਦ

ਜ਼ਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਖੇਤੀ ਬਿੱਲ ਪਾਸ ਕਰਨ ਵਾਲੀ ਭਾਜਪਾ ਲਈ ਇਸ ਪਿੰਡ ਦਾ ਸਖ਼ਤ ਫ਼ੈਸਲਾ


author

Gurminder Singh

Content Editor

Related News