ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ

Saturday, Apr 24, 2021 - 07:22 PM (IST)

ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ

ਫਗਵਾੜਾ (ਸੋਨੂੰ)- ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਇਕ ਮਿਲ ਨੇੜੇ ਹੋਏ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਦੇਰ ਰਾਤ ਲੁਧਿਆਣਾ ਤੋਂ ਜਲੰਧਰ ਵੱਲ ਨੂੰ ਜਾ ਰਹੀ ਕਾਰ ਫਗਵਾੜਾ ਚਹੇੜੂ ਨੈਸ਼ਨਲ ਹਾਈਵੇਅ ਨਜ਼ਦੀਕ ਸਰੀਏ ਨਾਲ ਭਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਹਾਦਸੇ ਦੌਰਾਨ ਕਾਰ ਵਿਚ ਸਵਾਰ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਵੇਂ ਨੌਜਵਾਨਾਂ ਦੀ ਪਛਾਣ ਅਭਿਸ਼ੇਕ ਅਤੇ ਰੋਹਿਤ ਕੁਮਾਰ ਵਜੋਂ ਹੋਈ ਹੈ ।

ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਨੋਡਲ ਅਧਿਕਾਰੀ ਕੀਤੇ ਤਾਇਨਾਤ

PunjabKesari
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮੇਜਰ ਸਿੰਘ ਚੌਂਕੀ ਇੰਚਾਰਜ ਚਹੇੜੂ ਨੇ ਦਸਿਆ ਕਿ ਰਾਤ ਕਰੀਬ ਸਾਡੇ 1 ਵਜੇ ਦੇ ਕਰੀਬ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਫਗਵਾੜਾ ਚਹੇੜੂ ਨੈਸ਼ਨਲ ਹਾਈਵੇਅ ਨੇੜੇ ਇਕ ਖੜ੍ਹੇ ਟਰੱਕ ਵਿੱਚ ਪਿੱਛੋਂ ਇਕ ਕਾਰ ਦੀ ਟੱਕਰ ਹੋਈ ਹੈ।

ਇਹ ਵੀ ਪੜ੍ਹੋ :  ਮੈਰਿਜ ਪੈਲੇਸਾਂ ਵਾਲੇ ਕੋਰੋਨਾ ਨਿਯਮਾਂ ਦੀਆਂ ਸ਼ਰੇਆਮ ਉਡਾ ਰਹੇ ਧੱਜੀਆਂ, ਵਿਆਹਾਂ 'ਚ ਸ਼ਾਮਲ ਹੋ ਰਹੇ ਵੱਡੀ ਗਿਣਤੀ 'ਚ ਮਹਿਮਾਨ

PunjabKesari

ਜਦੋਂ ਉਨ੍ਹਾਂ ਮੌਕੇ ਉਤੇ ਜਾ ਕੇ ਵੇਖਿਆ ਤਾਂ ਕਾਰ ਟਰੱਕ ਦੇ ਹੇਠਾਂ ਜਾ ਵੜੀ ਅਤੇ ਕਾਰ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਹਾਦਸੇ ਵਿਚ ਮਾਰੇ ਗਏ ਦੋਵੇਂ ਨੌਜਵਾਨ ਅਭਿਸ਼ੇਕ ਅਤੇ ਰੋਹਿਤ ਲੁਧਿਆਣੇ ਦੇ ਰਹਿਣ ਵਾਲੇ ਹਨ । ਫਿਲਹਾਲ ਦੋਹਾਂ ਦੀਆਂ ਮ੍ਰਿਤਕ ਦੇਹਾਂ ਫਗਵਾੜੇ ਦੇ ਸਿਵਿਲ ਹਸਪਤਾਲ ਵਿੱਚ ਰਖਵਾ ਦਿਤੀਆਂ ਹਨ ਅਤੇ ਵਾਰਸਾਂ ਦੇ ਆਉਣ ਉਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਇਹ ਵੀ ਪੜ੍ਹੋ :  ਕੋਰੋਨਾ ਕਾਰਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ

PunjabKesari

PunjabKesari

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


author

shivani attri

Content Editor

Related News