ਫਗਵਾੜਾ ਵਿਖੇ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਝਗੜੇ ਦੌਰਾਨ 1 ਵਿਅਕਤੀ ਦੀ ਮੌਤ

Friday, Sep 24, 2021 - 06:29 PM (IST)

ਫਗਵਾੜਾ ਵਿਖੇ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਝਗੜੇ ਦੌਰਾਨ 1 ਵਿਅਕਤੀ ਦੀ ਮੌਤ

ਫਗਵਾੜਾ (ਸੋਨੂੰ)- ਫਗਵਾੜਾ ਨੇੜੇ ਪੈਂਦੇ ਪਿੰਡ ਗੰਡਵਾਂ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿੱਚ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਜਦੋਂਕਿ ਦੋਵੇਂ ਧਿਰਾ ਵਿੱਚੋਂ 2 ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ।

PunjabKesari

ਇਸ ਮੋਕੇ ਗੱਲਬਾਤ ਕਰਦਿਆਂ ਬਲਬਹਾਦਰ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਗੰਢਵਾਂ ਅਤੇ ਬਿਸ਼ੰਬਰ ਸਿੰਘ ਪੁੱਤਰ ਭਗਤ ਰਾਮ ਵਾਸੀ ਗੰਢਵਾ ਜਦੋਂ ਨਾਨਕ ਨਗਰੀ ਤੋਂ ਮੋਟਰਸਾਈਕਲ 'ਤੇ ਵਾਪਸ ਪਿੰਡ ਆ ਰਹੇ ਸਨ ਤਾਂ ਰਸਤੇ ਵਿੱਚ ਦੂਜੀ ਧਿਰ ਦੇ ਦਿਲਬਾਗ ਸਿੰਘ, ਰਵੀ ਕੁਮਾਰ ਅਤੇ ਲਖਵੀਰ ਸਿੰਘ ਨੇ ਸਾਥੀਆਂ ਸਮੇਤ ਅਵਤਾਰ ਸਿੰਘ ਅਤੇ ਬਿਸ਼ੰਵਰ ਸਿੰਘ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾਂ ਕਰਕੇ ਜ਼ਖ਼ਮੀ ਕਰ ਦਿੱਤਾ ਅਤੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਝਗੜਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਕੀਤਾ ਗਿਆ ਹੈ। ਜ਼ਖ਼ਮੀਆਂ ਨੂੰ ਤਰੁੰਤ ਹੀ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਰੱਖੀ ਦਿਲੀ ਇੱਛਾ, ਸਰਕਾਰ ਤੋਂ ਮੰਗੀਆਂ ਮੁੱਖ ਮੰਤਰੀ ਵਰਗੀਆਂ ਸਹੂਲਤਾਂ

PunjabKesari

ਉਧੜ ਚੌਂਕੀ ਚਹੇੜੂ ਦੇ ਇੰਚਾਰਜ ਐੱਸ .ਐੱਚ. ਓ. ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਵਿੱਚ ਕੁੱਲ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਝਗੜੇ ਤੋਂ ਬਾਅਦ ਹਸਪਤਾਲ ਦੇ ਡਾਕਟਰ ਨੇ ਬਿਸ਼ੰਬਰ ਸਿੰਘ ਦੀ ਹਾਲਤ ਨੂੰ ਵੇਖਦੇ ਹੋਏ ਰੈਫਰ ਕਰ ਦਿੱਤਾ, ਜਿੱਥੇ ਕਿ ਬਿਸ਼ੰਬਰ ਸਿੰਘ ਦੀ ਮੌਤ ਹੋ ਗਈ। ਜਦਕਿ ਅਵਤਾਰ ਸਿੰਘ ਸਿਵਲ ਹਸਪਤਾਲ ਫਗਵਾੜਾ ਵਿਖੇ ਜੇਰੇ ਇਲਾਜ ਹੈ।

ਇਹ ਵੀ ਪੜ੍ਹੋ : ਸੁਖਬੀਰ ਦੇ ਕਾਂਗਰਸ ’ਤੇ ਵੱਡੇ ਇਲਜ਼ਾਮ, ਕਿਹਾ-ਅਕਾਲੀਆਂ ਨੂੰ ਅੰਦਰ ਕਰਨ ਲਈ ਹੋ ਰਹੀ ਅਫ਼ਸਰਾਂ ਦੀ ਅਦਲਾ-ਬਦਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News