ਫਗਵਾੜਾ ''ਚ ਵੱਡੀ ਵਾਰਦਾਤ, ਮੰਜੇ ’ਤੇ ਸੁੱਤੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

09/26/2021 1:29:21 PM

ਫਗਵਾੜਾ (ਜਲੋਟਾ)- ਫਗਵਾੜਾ ’ਚ ਉਸ ਵੇਲੇ ਭਾਰੀ ਦਹਿਸ਼ਤ ਫੈਲ ਗਈ ਜਦੋਂ ਪਿੰਡ ਭੁੱਲਾਰਾਈ ਵਿਖੇ ਸ਼ੁੱਕਰਵਾਰ ਦੀ ਰਾਤ ਆਪਣੇ ਘਰ ’ਚ ਮੰਜੇ 'ਤੇ ਸੁੱਤੇ ਹੋਏ ਇਕ ਵਿਅਕਤੀ ਦਾ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤਾ ਗਿਆ। ਉਕਤ ਵਿਅਕਤੀ 2 ਬੱਚਿਆਂ ਦਾ ਪਿਤਾ ਸੀ। ਕਾਤਲ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਕਤਲ ਕੀਤੇ ਗਏ ਵਿਅਕਤੀ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਭੁੱਲਾਰਾਈ ਵਜੋਂ ਹੋਈ ਹੈ ਅਤੇ ਉਹ ਪਿਛਲੇ ਕੁਝ ਸਾਲਾਂ ਤੋਂ ਪਿੰਡ 'ਚ ਆਪਣੇ ਘਰ ਇਕੱਲਾ ਹੀ ਰਹਿ ਰਿਹਾ ਸੀ, ਜਦਕਿ ਉਸ ਦੀ ਪਤਨੀ ਸੁਖਵਿੰਦਰ ਕੌਰ ਬੱਚਿਆਂ ਸਮੇਤ ਸਥਾਨਕ ਬਾਬਾ ਗਧੀਆ ਇਲਾਕੇ ’ਚ ਵੱਖਰੀ ਰਹਿ ਰਹੀ ਹੈ। ਬਲਜੀਤ ਸਿੰਘ ਦਾ ਕਤਲ ਕਿਉਂ ਕੀਤਾ ਗਿਆ ਅਤੇ ਅਣਪਛਾਤੇ ਕਾਤਲ ਕੌਣ ਹਨ? ਇਸ ਨੂੰ ਲੈ ਕੇ ਖ਼ਬਰ ਲਿਖੇ ਜਾਣ ਤੱਕ ਬੁਝਾਰਤ ਬਣੀ ਹੋਈ ਹੈ।

ਇਹ ਵੀ ਪੜ੍ਹੋ :  ਅਸਤੀਫ਼ਾ ਦੇਣ ਦੇ ਬਾਅਦ ਫੁਰਸਤ ਦੇ ਪਲਾਂ ਦਾ ਕੈਪਟਨ ਮਾਣ ਰਹੇ ਆਨੰਦ, 'ਓ ਗੋਰੇ-ਗੋਰੇ ਬਾਂਕੇ ਛੋਰੇ' ਗਾਇਆ ਗੀਤ

ਬਲਜੀਤ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਆਪਣੇ ਪਤੀ ਨਾਲ ਘਰੇਲੂ ਤੌਰ ’ਤੇ ਝਗੜਾ ਰਹਿੰਦਾ ਸੀ ਅਤੇ ਉਹ ਬੀਤੇ ਢਾਈ ਸਾਲਾਂ ਤੋਂ ਵੱਖਰੀ ਆਪਣੇ ਬੱਚਿਆਂ ਸਮੇਤ ਬਾਬਾ ਗਧੀਆ ਫਗਵਾੜਾ ਵਿਖੇ ਰਹਿ ਰਹੀ ਹੈ। ਉਸ ਨੇ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਉਸ ਦੇ ਪਤੀ ਦਾ ਕਿਉਂ ਕਤਲ ਕੀਤਾ ਗਿਆ ਹੈ? ਉਸ ਨੇ ਦੱਸਿਆ ਕਿ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਲਾਗਡਾਟ ਅਤੇ ਰੰਜਿਸ਼ ਨਹੀਂ ਹੈ। ਇਸ ਲਈ ਉਸ ਨੂੰ ਨਹੀਂ ਪਤਾ ਹੈ ਕਿ ਉਸ ਦੇ ਪਤੀ ਦਾ ਕਿਸ ਨੇ ਅਤੇ ਕਿਉਂ ਕਤਲ ਕੀਤਾ ਹੈ? ਇਸੇ ਤਰ੍ਹਾਂ ਬਲਜੀਤ ਸਿੰਘ ਦੇ ਭਰਾ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਰੋਡ ਵਿਖੇ ਰਹਿੰਦਾ ਹੈ। ਉਨ੍ਹਾਂ ਨੂੰ ਆਪਣੇ ਭਰਾ ਬਲਜੀਤ ਸਿੰਘ ਦੇ ਕਤਲ ਕੀਤੇ ਜਾਣ ਦੀ ਸੂਚਨਾ ਪਿੰਡ ਦੇ ਵਸਨੀਕਾਂ ਤੋਂ ਮਿਲੀ ਹੈ ਅਤੇ ਉਸ ਨੂੰ ਨਹੀਂ ਪਤਾ ਕਿ ਉਸ ਦੇ ਭਰਾ ਦੇ ਕਤਲ ਕਰਨ ਪਿੱਛੇ ਕੀ ਕਾਰਨ ਹੋ ਸਕਦੇ ਹਨ। ਹਰਦੀਪ ਸਿੰਘ ਨੇ ਕਿਹਾ ਕਿ ਉਸ ਦਾ ਭਰਾ ਬੀਤੇ ਲੰਬੇ ਸਮੇਂ ਤੋਂ ਆਪਣੇ ਘਰ ਪਿੰਡ ਭੁੱਲਾਰਾਈ ਵਿਖੇ ਇਕੱਲਾ ਹੀ ਰਹਿ ਰਿਹਾ ਸੀ। ਇਸੇ ਤਰ੍ਹਾਂ ਬਲਜੀਤ ਸਿੰਘ ਦੇ ਚਾਚਾ ਸੇਵਾ ਸਿੰਘ ਨੇ ਦੱਸਿਆ ਕਿ ਉਹ ਪਿੰਡ ਜੰਡਿਆਲੀ ਨਜ਼ਦੀਕ ਪਿੰਡ ਮੇਹਲੀ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਸ਼ਨੀਵਾਰ ਸਵੇਰੇ ਇਹ ਪਤਾ ਲੱਗਿਆ ਹੈ ਕਿ ਬਲਜੀਤ ਸਿੰਘ ਦਾ ਅਣਪਛਾਤੇ ਕਾਤਲਾਂ ਨੇ ਕਤਲ ਕਰ ਦਿੱਤਾ ਹੈ। ਉਨ੍ਹਾਂ ਵੀ ਇਹੋਂ ਗੱਲ ਕਹੀ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਹੈ ਕਿ ਆਖ਼ਰ ਬਲਜੀਤ ਸਿੰਘ ਦੀ ਹੱਤਿਆ ਕਿਉਂ ਅਤੇ ਕਿਨ੍ਹਾਂ ਨੇ ਕੀਤੀ ਹੈ?

ਇਹ ਵੀ ਪੜ੍ਹੋ :  ਮੁੱਖ ਮੰਤਰੀ ਵਰਗੀਆਂ ਸਹੂਲਤਾਂ ਮੰਗਣ ਲਈ ਛਿੜੀਆਂ ਚਰਚਾਵਾਂ ਸਬੰਧੀ ਓ. ਪੀ. ਸੋਨੀ ਨੇ ਦਿੱਤੀ ਸਫ਼ਾਈ

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਲਾਰਾਈ ਦੇ ਵਸਨੀਕਾਂ ਨੇ ਵੀ ਇਹੋ ਗੱਲ ਆਖੀ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਬਲਜੀਤ ਸਿੰਘ ਦਾ ਕਤਲ ਕਿਉਂ ਕੀਤਾ ਗਿਆ ਹੈ? ਉੱਧਰ ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੀ ਫਗਵਾੜਾ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਲਜੀਤ ਸਿੰਘ ਦਾ ਕਤਲ ਅਣਪਛਾਤੇ ਕਾਤਲਾਂ ਵੱਲੋਂ ਸਿਰ ’ਤੇ ਗਹਿਰੀਆਂ ਸੱਟਾਂ ਮਾਰਦੇ ਹੋਏ ਕੀਤਾ ਗਿਆ ਹੈ। ਪੁਲਸ ਕਤਲ ਕਾਂਡ ਦੀ ਹਰ ਪੱਖੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤੇ ਇਹ ਪਤਾ ਲਾਉਣ ਦੇ ਯਤਨ ਜਾਰੀ ਹਨ ਕਿ ਬਲਜੀਤ ਸਿੰਘ ਦੀ ਹੱਤਿਆ ਕਰਨ ਦੇ ਪਿੱਛੇ ਕੀ ਕਾਰਨ ਹੋ ਸਕਦੇ ਹਨ। 

ਪੁਲਸ ਅਧਿਕਾਰੀਆਂ ਨੇ ਕਿਹਾ ਕਿ ਪੁਲਸ ਨੇ ਬਲਜੀਤ ਸਿੰਘ ਦੀ ਲਾਸ਼ ਨੂੰ ਮੌਕੇ ਤੋਂ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਦੀ ਮੌਰਚਰੀ ’ਚ ਭੇਜ ਦਿੱਤਾ ਹੈ ਤੇ ਅਣਪਛਾਤੇ ਕਾਤਲਾਂ ਖ਼ਿਲਾਫ਼ ਧਾਰਾ 302 ਤਹਿਤ ਪੁਲਸ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਫਗਵਾੜਾ ’ਚ ਬਲਜੀਤ ਸਿੰਘ ਦਾ ਕਤਲ ਵੱਡੀ ਬੁਝਾਰਤ ਬਣਿਆ ਹੋਇਆ ਹੈ ਅਤੇ ਪੁਲਸ ਜਾਂਚ ਜਾਰੀ ਹੈ। ਇਸ ਦੌਰਾਨ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਦੇ ਹੱਥ ਸੀ. ਸੀ. ਟੀ. ਵੀ. ਫੁਟੇਜ ਲੱਗੀ ਹੈ, ਜਿਸ ’ਚ 3 ਅਣਪਛਾਤੇ ਵਿਅਕਤੀ ਇਕੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਇਲਾਕੇ ’ਚੋਂ ਨਿਕਲ ਰਹੇ ਹਨ। ਹਾਲਾਂਕਿ ਇਸ ਸਬੰਧੀ ਪੁਲਸ ਅਧਿਕਾਰੀਆਂ ਵੱਲੋਂ ਸਰਕਾਰੀ ਪੱਧਰ ’ਤੇ ਤਸਦੀਕ ਨਹੀਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੂੰ ਨਿਰਾਸ਼ ਆਗੂਆਂ ਦੀ ਯਾਦ ਲੱਗੀ ਸਤਾਉਣ, ਬਣਾਇਆ ਜਾ ਰਿਹੈ ਰਾਬਤਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


shivani attri

Content Editor

Related News