ਜੇ ਤੁਸੀਂ ਵੀ ਜਾ ਰਹੇ ਹੋ ਫਗਵਾੜਾ ਨੈਸ਼ਨਲ ਹਾਈਵੇ ’ਤੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

08/09/2022 6:28:01 PM

ਫਗਵਾੜਾ (ਮੁਨੀਸ਼ ਬਾਵਾ) : 72 ਕਰੋੜ ਰੁਪਏ ਦੀ ਫ਼ਗਵਾੜਾ ਖੰਡ ਮਿੱਲ ਤੋਂ ਬਕਾਇਆ ਰਾਸ਼ੀ ਲੈਣ ਲਈ ਫਗਵਾੜਾ ਵਿਖੇ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ’ਤੇ ਲਗਾਇਆ ਗਿਆ ਧਰਨਾ ਨਹੀਂ ਚੁੱਕਿਆ ਜਾਵੇਗਾ। ਫਗਵਾੜਾ ਦੇ ਐੱਸ. ਡੀ. ਐੱਮ. ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ, ਐੱਸ. ਐੱਸ. ਪੀ. ਕਪੂਰਥਲਾ ਦੀ ਅਗਵਾਈ ਵਿਚ ਪ੍ਰਸ਼ਾਸਨਕ ਅਧਿਕਾਰੀਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਸਮੇਤ ਹੋਰ ਕਿਸਾਨ ਆਗੂਆਂ ਨਾਲ ਹੋਈ ਇਹ ਮੀਟਿੰਗ ਬੇਸਿੱਟਾ ਰਹੀ। ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਉਨ੍ਹਾਂ ਨੂੰ ਨਹੀਂ ਮਿਲਦੀ ਇਹ ਧਰਨਾ ਨਿਰੰਤਰ ਜਾਰੀ ਰਹੇਗਾ। 

ਇਹ ਵੀ ਪੜ੍ਹੋ : ਅਕਾਲੀ ਦਲ ’ਚ ਘਮਸਾਣ ਤੇਜ਼, ਵਿਰੋਧੀ ਧੜੇ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਚੁੱਕਿਆ ਵੱਡਾ ਕਦਮ

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਉਨ੍ਹਾਂ ਦਾ ਪ੍ਰਪੋਜ਼ਲ ਲੈਣ ਲਈ ਆਏ ਸਨ। ਰਾਏ ਨੇ ਕਿਹਾ ਕਿ ਜਦੋਂ ਫੰਡ ਮਿਲਦੇ ਫਤਿਹਾਬਾਦ ਵਾਲੀ ਜ਼ਮੀਨ ਵਿੱਕ ਰਹੀ ਸੀ ਤਾਂ ਪੰਜਾਬ ਸਰਕਾਰ ਨੇ ਜਾਣਬੁੱਝ ਕੇ ਉਸ ਵਿਚ ਅੜਿੱਕਾ ਢਾਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਲਈ ਦੋਸ਼ੀ ਹੈ ਪੰਜਾਬ ਸਰਕਾਰ ਕਿਸਾਨਾਂ ਦਾ 72 ਕਰੋੜ ਰੁਪਇਆ ਦੇਵੇ ਤਾਂ ਹੀ ਧਰਨਾ ਚੁੱਕਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ  ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਖੰਡ ਮਿਲ ਦੀਆਂ ਜਿੰਨੀਆਂ ਵੀ ਪ੍ਰਾਪਰਟੀਆਂ ਹਨ, ਉਸ ਲਈ ਸਾਰੇ ਹੀ ਡੀਸੀਆਂ ਨੂੰ ਪੱਤਰ ਲਿਖ ਕੇ ਅਟੈਚ ਕਰਨ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਤੋਂ ਜਦੋਂ ਖੰਡ ਮਿਲ ਦੇ ਚੇਅਰਮੈਨ ਸੁਖਵੀਰ ਸੰਦਰ ਵੱਲੋਂ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੇ ਫਤੇਹਾਬਾਦ ਦੇ ਜ਼ਮੀਨ ਨਾ ਵਿਕਣ ਦੇ ਦੋਸ਼ ਲਗਾਏ ਜਾਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨੋਟਿਸ ਵਿਚ ਇਹ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵਧੀਆ ਮਾਹੌਲ ਵਿਚ ਹੋਈ ਹੈ ਜਿਨ੍ਹਾਂ ਨੇ ਕਿਹਾ ਹੈ ਕਿ ਉਹ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਹੋਣ ਦੇਣ ਦਾ ਧਿਆਨ ਰੱਖਣਗੇ।

ਇਹ ਵੀ ਪੜ੍ਹੋ : ਵੱਡੇ ਵਿਵਾਦ ’ਚ ਘਿਰੇ ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਦੀਪ ਸਿੱਧੂ ਦੀ ਵੀਡੀਓ ’ਚ ਆਏ ਨਜ਼ਰ

Gurminder Singh

This news is Content Editor Gurminder Singh