ਫਗਵਾੜਾ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਮੁਹਿੰਮ ਜਾਰੀ, 1 ਹੋਰ ਮੁਲਜ਼ਮ ਹੈਰੋਇਨ ਸਣੇ ਗ੍ਰਿਫ਼ਤਾਰ

Wednesday, Mar 05, 2025 - 01:44 AM (IST)

ਫਗਵਾੜਾ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਮੁਹਿੰਮ ਜਾਰੀ, 1 ਹੋਰ ਮੁਲਜ਼ਮ ਹੈਰੋਇਨ ਸਣੇ ਗ੍ਰਿਫ਼ਤਾਰ

ਫਗਵਾੜਾ (ਜਲੋਟਾ) : ਜ਼ਿਲ੍ਹਾ ਕਪੂਰਥਲਾ ਦੇ ਐੱਸ.ਐੱਸ. ਪੀ. ਗੌਰਵ ਤੁਰਾ ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਜਾ ਰਹੀ ਵੱਡੀ ਮੁਹਿੰਮ ਤਹਿਤ ਫਗਵਾੜਾ ਸਿਟੀ ਪੁਲਸ ਵੱਲੋਂ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਕੁਮਾਰ ਦੇ ਯਤਨਾਂ ਸੱਦਕਾ ਪੁਲਸ ਨੇ ਨਿਤਿਨ ਗੁਪਤਾ ਉਰਫ਼ ਨੀਟੂ ਪੁੱਤਰ ਰਤਨ ਲਾਲ ਵਾਸੀ ਮੁਹੱਲਾ ਆੜ੍ਹਤੀਆਂ ਮੇਹਲੀ ਗੇਟ ਫਗਵਾੜਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸਪੀ ਭੱਟੀ ਨੇ ਦੱਸਿਆ ਕਿ ਦੋਸ਼ੀ ਮੁਲਜ਼ਮ ਨਿਤਿਨ ਗੁਪਤਾ ਉਰਫ਼ ਨੀਟੂ ਖਿਲਾਫ ਥਾਣਾ ਸਿਟੀ ਫਗਵਾੜਾ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ

ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਨਿਤਿਨ ਗੁਪਤਾ ਉਰਫ਼ ਨੀਟੂ ਖਿਲਾਫ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਦੋਸ਼ ਹੇਠ ਇਸ ਤੋਂ ਪਹਿਲਾਂ ਵੀ ਪੰਜ ਪੁਲਸ ਕੇਸ ਦਰਜ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News