ਫਗਵਾੜਾ ਪੁਲਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫਤਾਰ
Thursday, May 22, 2025 - 07:45 PM (IST)

ਫਗਵਾੜਾ (ਜਲੋਟਾ) : ਥਾਣਾ ਰਾਵਲਪਿੰਡੀ ਦੀ ਪੁਲਸ ਨੇ ਇੱਕ ਵਿਅਕਤੀ ਨੂੰ ਨਸ਼ੀਲੀ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਪ੍ਰੀਤ ਪੁੱਤਰ ਸੋਮਨਾ ਵਾਸੀ ਅਜਨੋਹਾ ਥਾਣਾ ਮੀਟੀ ਆਣਾ ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ। ਜਿਸ ਪਾਸੋਂ ਪੁਲਸ ਨੇ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਰਾਵਲਪਿੰਡੀ ਵਿਖੇ ਪੁਲਸ ਨੇ ਦੋਸ਼ੀ ਹਰਪ੍ਰੀਤ ਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਪੁਲਸ ਜਾਂਚ ਜਾਰੀ ਹੈ।