Breaking: ਫਗਵਾੜਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਪਤੀ-ਪਤਨੀ ਨੂੰ ਅਗਵਾ ਕਰਨ ਵਾਲੇ ਨਿਹੰਗ ਸਿੰਘ ਗ੍ਰਿਫ਼ਤਾਰ

Sunday, Jul 23, 2023 - 04:51 AM (IST)

Breaking: ਫਗਵਾੜਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਪਤੀ-ਪਤਨੀ ਨੂੰ ਅਗਵਾ ਕਰਨ ਵਾਲੇ ਨਿਹੰਗ ਸਿੰਘ ਗ੍ਰਿਫ਼ਤਾਰ

ਫਗਵਾੜਾ: ਫਗਵਾੜਾ ਪੁਲਸ ਨੇ ਨਿਹੰਗ ਸਿੰਘਾਂ ਵੱਲੋਂ ਕੁੱਟਮਾਰ ਮਗਰੋਂ ਅਗਵਾ ਕੀਤੇ ਪਤੀ-ਪਤਨੀ ਨੂੰ ਬਰਾਮਦ ਕਰ ਲਿਆ ਹੈ। ਇਸ ਦੇ ਨਾਲ ਹੀ ਮਾਮਲੇ ਵਿਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।

PunjabKesari

ਜਾਣਕਾਰੀ ਮੁਤਾਬਕ ਅਗਵਾ ਕੀਤੇ ਗਏ ਸੋਨੂੰ ਅਤੇ ਉਸ ਦੀ ਪਤਨੀ ਜੋਤੀ ਨੂੰ ਬਟਾਲਾ ਤੋਂ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ 5 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਘਟਨਾ ਸਬੰਧੀ ਵਧੇਰੇ ਜਾਣਕਾਰੀ ਭਲਕੇ ਫਗਵਾੜਾ ਦੇ ਐੱਸ.ਪੀ. ਵੱਲੋਂ ਸਾਂਝੀ ਕੀਤੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ADGP ਐੱਮ.ਐੱਫ. ਫਾਰੂਕੀ ਦੀ ਪਾਇਲਟ ਗੱਡੀ ਨਾਲ ਵਾਪਰਿਆ ਹਾਦਸਾ, ਜਲੰਧਰ ਤੋਂ ਜਾ ਰਹੇ ਸੀ ਬਠਿੰਡਾ

ਦੱਸ ਦਈਏ ਕਿ ਫਗਵਾੜਾ ਦੇ ਅਮਨ ਨਗਰ 'ਚ ਦੋ ਗੱਡੀਆਂ ਵਿਚ ਸਵਾਰ ਹੋ ਕੇ ਆਪਣੇ ਸਾਥੀਆਂ ਨਾਲ ਆਏ ਦੋ ਨਿਹੰਗ ਸਿੰਘ ਘਰ ਦੇ ਅੰਦਰ ਪਤੀ-ਪਤਨੀ ਦੀ ਕੁੱਟਮਾਰ ਕਰਨ ਮਗਰੋਂ ਅਗਵਾ ਕਰਕੇ ਮੌਕੇ ਤੋਂ ਫਰਾਰ ਹੋ ਗਏ।  ਉਕਤ ਸਾਰੀ ਘਟਨਾ ਇਲਾਕੇ ਵਿਚ ਲੱਗੇ ਸੀ. ਸੀ. ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਕੈਮਰੇ ਵਿਚ ਕੈਦ ਹੋਈਆਂ ਤਸਵੀਰਾਂ ਜ਼ਰੀਏ ਪਤਾ ਲੱਗ ਰਿਹਾ ਹੈ ਕਿ ਨਿਹੰਗ ਸਿੰਘ ਕੰਧ ਦੇ ਉੱਪਰ ਚੜ ਕੇ ਕੋਠੀ ਦੀ ਦੂਜੀ ਮੰਜ਼ਿਲ 'ਤੇ ਗਏ ਅਤੇ ਦਰਵਾਜ਼ਾ ਖੋਲ੍ਹ ਕੇ ਅੰਦਰ ਦਾਖ਼ਲ ਹੋ ਗਏ। ਇਸ ਦੌਰਾਨ ਦਰਵਾਜ਼ਾ ਤੋੜ ਕੇ ਪਤੀ-ਪਤਨੀ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ। ਵਾਰਦਾਤ ਮਗਰੋਂ ਫਿਰ ਨਿਹੰਗ ਫਿਰ ਤੋਂ ਕੋਠੀ ਵਿਚ ਵਾਪਸ ਆਉਂਦੇ ਹਨ, ਜੋ ਘਰ ਵਿਚ ਮਹਿਲਾ ਦੇ ਪਰਸ ਪਏ ਹੋਏ ਸਨ, ਉਨ੍ਹਾਂ ਨੂੰ ਵੀ ਕੱਢ ਕੇ ਆਪਣੀ ਗੱਡੀ ਲੈ ਜਾਂਦੇ ਵਿਖਾਈ ਦੇ ਰਹੇ ਹਨ।

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anmol Tagra

Content Editor

Related News