ਫਗਵਾੜਾ ਪੁਲਸ ਨੇ ਹੈਰੋਇਨ ਸਮੇਤ ਵਿਅਕਤੀ ਕੀਤਾ ਕਾਬੂ
Friday, Nov 07, 2025 - 01:19 AM (IST)
ਫਗਵਾੜਾ (ਜਲੋਟਾ) - ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਪ੍ਰਦੀਪ ਕੁਮਾਰ ਪੁੱਤਰ ਜਗਤ ਰਾਮ ਵਾਸੀ ਮੁਹੱਲਾ ਸੁਧੀਰਾ ਫਗਵਾੜਾ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਐੱਨ. ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਪੁਲਸ ਜਾਂਚ ਦਾ ਦੌਰ ਜਾਰੀ ਹੈ।
