ਫਗਵਾੜਾ 'ਚ ਇਨਸਾਨੀਅਤ ਸ਼ਰਮਸਾਰ: ਲਾਵਾਰਸ ਥਾਂ ’ਤੇ ਸੁੱਟੀ ਨਵ-ਜਨਮੀ ਬੱਚੀ ਦੀ ਲਾਸ਼, ਕੁੱਤਿਆਂ ਨੇ ਨੋਚ-ਨੋਚ ਖਾਧੀ
Thursday, Jul 28, 2022 - 05:01 PM (IST)
ਫਗਵਾੜਾ (ਜਲੋਟਾ)- ਫਗਵਾੜਾ ਵਿਖੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਪਾਸ਼ ਕਾਲੋਨੀ ਰਿਜੈਂਸੀ ਟਾਊਨ ਦੇ ਗੇਟ ਨੰਬਰ 2 ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਲਾਵਾਰਸ ਥਾਂ ’ਤੇ ਨਵ ਜਨਮੀ ਬੱਚੀ ਦੀ ਲਾਸ਼ ਸੁੱਟਣ ਦਾ ਮਾਮਲਾ ਸਾਹਮਣੇ ਆਇਆ। ਦੁਖ਼ਦ ਗੱਲ ਇਹ ਹੈ ਕਿ ਜਿਸ ਬੱਚੀ ਦੀ ਲਾਸ਼ ਅਣਪਛਾਤੇ ਵਿਅਕਤੀਆਂ ਵੱਲੋਂ ਝਾੜੀਆਂ ’ਚ ਸੁੱਟੀ ਗਈ ਸੀ, ਉਸ ਨੂੰ ਕੁੱਤਿਆਂ ਅਤੇ ਹੋਰ ਜਾਨਵਰਾਂ ਵੱਲੋਂ ਬੁਰੀ ਤਰ੍ਹਾਂ ਨਾਲ ਨੋਚ-ਨੋਚ ਖਾਧਾ ਗਿਆ ਹੈ।
ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨਾਹਰ ਨੇ ਦੱਸਿਆ ਕਿ ਪੁਲਸ ਨੂੰ ਰਿਜੈਂਸੀ ਟਾਊਨ ’ਚ ਰਹਿੰਦੇ ਲੋਕਾਂ ਨੇ ਸੂਚਨਾ ਦਿੱਤੀ ਸੀ ਕੀ ਉਨ੍ਹਾਂ ਦੇ ਇਲਾਕੇ ’ਚ ਇਕ ਅਣਪਛਾਤੀ ਨਵ ਜਨਮੀ ਬੱਚੀ ਦੀ ਲਾਸ਼ ਜਾਨਵਰਾਂ ਅਤੇ ਕੁੱਤਿਆਂ ਵੱਲੋਂ ਨੋਚ ਖਾਧੀ ਜਾ ਰਹੀ ਹੈ, ਜਿਸ ਤੋਂ ਬਾਅਦ ਮੌਕੇ ’ਤੇ ਪੁੱਜੀ ਪੁਲਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਥਾਨਕ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੁਲਸ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ 3 ਭਗੌੜੇ ਮੁਲਾਜ਼ਮ ਊਨਾ ਤੋਂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਹਾਲੇ ਤਕ ਚੱਲੀ ਪੁਲਸ ਜਾਂਚ ’ਚ ਪੁਲਸ ਵੱਲੋਂ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਪਰ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਅਣਪਛਾਤੇ ਵਿਅਕਤੀ ਕੌਣ ਸਨ, ਜਿਨ੍ਹਾਂ ਵੱਲੋਂ ਇਸ ਤਰ੍ਹਾਂ ਨਵ ਜਨਮੀ ਬੱਚੀ ਦੀ ਲਾਸ਼ ਨੂੰ ਲਾਵਾਰਿਸ ਥਾਂ ’ਤੇ ਸੁੱਟਿਆ ਗਿਆ ਹੈ। ਪੁਲਸ ਤਫਤੀਸ਼ ਜਾਰੀ ਹੈ।
ਇਹ ਵੀ ਪੜ੍ਹੋ: ਪਾਵਰਕਾਮ ਦੇ ਮੁਲਾਜ਼ਮਾਂ ਨੂੰ ਨਹੀਂ ਮਿਲੇਗਾ 600 ਯੂਨਿਟ ਮੁਫ਼ਤ ਬਿਜਲੀ ਤੋਂ ਉਪਰ ਦਾ ਲਾਭ, ਜਾਣੋ ਹੋਰ ਸ਼ਰਤਾਂ ਬਾਰੇ
ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ