ਫਗਵਾੜਾ ਪੁਲਸ ਨੂੰ ਮਿਲੀ ਸਫ਼ਲਤਾ, ਲੁਟੇਰਾ ਗਿਰੋਹ ਦਾ ਪਰਦਾਫਾਸ਼, ਔਰਤ ਸਣੇ 4 ਗ੍ਰਿਫ਼ਤਾਰ

Sunday, Aug 13, 2023 - 10:46 PM (IST)

ਫਗਵਾੜਾ ਪੁਲਸ ਨੂੰ ਮਿਲੀ ਸਫ਼ਲਤਾ, ਲੁਟੇਰਾ ਗਿਰੋਹ ਦਾ ਪਰਦਾਫਾਸ਼, ਔਰਤ ਸਣੇ 4 ਗ੍ਰਿਫ਼ਤਾਰ

ਫਗਵਾੜਾ (ਜਲੋਟਾ)-ਫਗਵਾੜਾ ਪੁਲਸ ਨੇ ਸ਼ਾਤਿਰ ਲੁਟੇਰੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਔਰਤ ਸਣੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਪੀ. ਫਗਵਾੜਾ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਨੇ ਸੋਨੀਆ ਕੌਰ ਪੁੱਤਰੀ ਸਰਿੰਦਰ ਸਿੰਘ ਵਾਸੀ ਪਿੰਡ ਰਾਵਲਪਿੰਡੀ, ਪ੍ਰਭਦੀਪ ਸੀਮਕ ਉਰਫ ਕੱਪਲ ਪੁੱਤਰ ਸਰਿੰਦਰ ਸਿੰਘ ਵਾਸੀ ਪਿੰਡ ਰਾਵਲਪਿੰਡੀ, ਹਿੰਮਤ ਸਿੰਘ ਉਰਫ ਕਾਲੀ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਰਾਵਲਪਿੰਡੀ ਅਤੇ ਕਰਨ ਕੁਮਾਰ ਉਰਫ ਬਿੱਲਾ ਪੁੱਤਰ ਸ਼ਤਰੂਘਨ ਵਾਸੀ ਪਿੰਡ ਰਾਵਲਪਿੰਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਨਸ਼ੀਲੀ ਸਪਰੇਅ ਦੀ ਬੋਤਲ, ਤੇਜ਼ਧਾਰ ਹਥਿਆਰ ਅਤੇ ਇਕ ਐਕਟਿਵਾ ਬਰਾਮਦ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਦੇ ਗਵਾਦਰ ’ਚ BLA ਦਾ ਹਮਲਾ, 4 ਚੀਨੀ ਨਾਗਰਿਕਾਂ ਸਣੇ 13 ਪਾਕਿ ਸੈਨਿਕ ਦੀ ਮੌਤ

ਐੱਸ. ਪੀ. ਗਿੱਲ ਨੇ ਦੱਸਿਆ ਕਿ ਪੁਲਸ ਨੂੰ ਗੁਰਪਾਲ ਪੁੱਤਰ ਪਰਮਜੀਤ ਵਾਸੀ ਖਲਵਾੜਾ ਕਾਲੋਨੀ ਜ਼ਿਲ੍ਹਾ ਕਪੂਰਥਲਾ ਅਤੇ ਸੰਜੀਵ ਕੁਮਾਰ ਪੁੱਤਰ ਦਰਸ਼ਨ ਰਾਮ ਵਾਸੀ ਖਲਵਾੜਾ ਕਾਲੋਨੀ ਨੇ ਲੁੱਟ ਹੋਣ ਸਬੰਧੀ ਜਾਣਕਾਰੀ ਦਿੱਤੀ ਸੀ, ਜਿਸ ’ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਇਨ੍ਹਾਂ ਨੂੰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Manoj

Content Editor

Related News