ਫਗਵਾੜਾ ਪੁਲਸ ਵੱਲੋਂ ਇਕ ਹੋਰ ਟ੍ਰੇਵਲ ਏਜੰਟ ਖਿਲਾਫ ਕੇਸ ਦਰਜ, ਜਾਂਚ ਜਾਰੀ
Thursday, Feb 20, 2025 - 12:54 AM (IST)

ਫਗਵਾੜਾ (ਜਲੋਟਾ) - ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਾਅਲੀ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆ ਹਨ। ਇਸ ਲੜੀ ਚ ਕੈਨੇਡਾ ਭੇਜਣ ਦੇ ਨਾਂ 'ਤੇ ਫਗਵਾੜਾ ਦੇ ਮੁਹੱਲਾ ਗੋਵਿੰਦਪੁਰਾ ਦੇ ਵਸਨੀਕ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਸਥਾਨਕ ਪੁਲਸ ਨੇ ਇਕ ਟ੍ਰੈਵਲ ਏਜੰਟ ਖਿਲਾਫ ਮਾਮਲਾ ਦਰਜ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਦਵਿੰਦਰ ਕੁਮਾਰ ਜੱਸਲ ਪੁੱਤਰ ਸੁਰਿੰਦਰ ਕੁਮਾਰ ਜੱਸਲ ਵਾਸੀ ਮੁਹੱਲਾ ਗੋਵਿੰਦਪੁਰਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਖੁਲਾਸਾ ਕੀਤਾ ਹੈ ਕਿ ਭੁਪਿੰਦਰ ਸਿੰਘ ਵਾਸੀ ਪਿੰਡ ਭੱਟੀਆਂ, ਫਿਲੌਰ ਜ਼ਿਲ੍ਹਾ ਜਲੰਧਰ ਨੇ ਉਸ ਨੂੰ ਕੈਨੇਡਾ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਮੁਲਜ਼ਮ ਭੁਪਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।