ਫਗਵਾੜਾ ਪੁਲਸ ਦੀ ਨਸ਼ਾ ਤਸਕਰਾਂ ''ਤੇ ਵੱਡੀ ਕਾਰਵਾਈ: 40 ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ

Thursday, Apr 16, 2026 - 09:03 AM (IST)

ਫਗਵਾੜਾ ਪੁਲਸ ਦੀ ਨਸ਼ਾ ਤਸਕਰਾਂ ''ਤੇ ਵੱਡੀ ਕਾਰਵਾਈ: 40 ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ

ਫਗਵਾੜਾ (ਜਲੋਟਾ) : ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਇਕ ਨੌਜਵਾਨ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਗੁਰਦੀਪ ਸਿੰਘ ਉਰਫ ਗੇਵੀ ਵਾਸੀ ਪਿੰਡ ਦੋਨੋਂ ਨੰਗਲ, ਥਾਣਾ ਸਿਟੀ ਬਿਆਸ (ਅੰਮ੍ਰਿਤਸਰ), ਹਾਲ ਵਾਸੀ ਸੰਨੀ ਪੀ.ਜੀ. ਪਿੰਡ ਮਹੇੜੂ (ਥਾਣਾ ਸਤਨਾਮਪੁਰਾ) ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਫ਼ਾਇਰਿੰਗ, ਸ਼ਗਨਪ੍ਰੀਤ ਸਿੰਘ ਨਾਲ ਜੁੜੇ ਤਾਰ

ਪੁਲਸ ਨੇ ਮੁਲਜ਼ਮ ਗੁਰਦੀਪ ਸਿੰਘ ਗੇਵੀ ਖ਼ਿਲਾਫ਼ ਥਾਣਾ ਸਤਨਾਮਪੁਰਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News