ਪੰਜਾਬ 'ਚ ਬੇਕਾਬੂ ਹੋਇਆ ਕੋਰੋਨਾ, ਹੁਣ ਫਗਵਾੜਾ 'ਚ 7 ਨਵੇਂ ਮਾਮਲਿਆਂ ਦੀ ਪੁਸ਼ਟੀ
Tuesday, Jun 23, 2020 - 06:07 PM (IST)
ਫਗਵਾੜਾ (ਜਲੋਟਾ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਫਗਵਾੜਾ ਤੋਂ ਸਾਹਮਣੇ ਆਏ ਹਨ, ਜਿਥੇ 3 ਪੁਲਸ ਕਾਮਿਆਂ ਸਮੇਤ 7 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਕਹਿਰ ਵਰ੍ਹਾ ਰਿਹੈ ਕੋਰੋਨਾ, 32ਵੇਂ ਮਰੀਜ਼ ਨੇ ਤੋੜਿਆ ਦਮ
ਇਥੇ ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4288 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 808, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 591, ਲੁਧਿਆਣਾ 'ਚ 589, ਤਰਨਤਾਰਨ 191, ਮੋਹਾਲੀ 'ਚ 219, ਹੁਸ਼ਿਆਰਪੁਰ 'ਚ 164, ਪਟਿਆਲਾ 'ਚ 216, ਸੰਗਰੂਰ 'ਚ 221 ਕੇਸ, ਨਵਾਂਸ਼ਹਿਰ 'ਚ 125, ਗੁਰਦਾਸਪੁਰ 'ਚ 191 ਕੇਸ, ਮੁਕਤਸਰ 84, ਮੋਗਾ 'ਚ 76, ਫਰੀਦਕੋਟ 98, ਫਿਰੋਜ਼ਪੁਰ 'ਚ 73, ਫਾਜ਼ਿਲਕਾ 75, ਬਠਿੰਡਾ 'ਚ 78, ਪਠਾਨਕੋਟ 'ਚ 188, ਬਰਨਾਲਾ 'ਚ 43, ਮਾਨਸਾ 'ਚ 39, ਫਤਿਹਗੜ੍ਹ ਸਾਹਿਬ 'ਚ 90, ਕਪੂਰਥਲਾ 65, ਰੋਪੜ 'ਚ 89 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2958 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1218 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 106 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਹੁਣ ਪੰਜਾਬ 'ਚ ਰੋਜ਼ਾਨਾ ਹੋਣਗੇ 13,000 ਟੈਸਟ, ਨਵੀਂਆਂ ਲੈਬਾਰਟਰੀਆਂ ਨੂੰ ਮਨਜ਼ੂਰੀ