ਸੀਵਰੇਜ ਜਾਮ ਹੋਣ ਕਾਰਨ ਸੜਕਾਂ 'ਤੇ ਖੜ੍ਹਾ ਪਾਣੀ

05/03/2018 12:53:51 PM

ਫਗਵਾੜਾ (ਜਲੋਟਾ)— ਫਗਵਾੜਾ 'ਚ ਬੀਤੇ ਦਿਨ ਹੋਈ ਹਲਕੀ ਬਾਰਿਸ਼ ਕਾਰਨ ਕਈ ਖੇਤਰਾਂ 'ਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਦੀ ਸੁਸਤ ਕਾਰਜਸ਼ੈਲੀ ਕਾਰਨ ਫਗਵਾੜਾ ਦੇ ਲਈ ਇਲਾਕਿਆਂ 'ਚ ਸੀਵਰੇਜ ਦੀਆਂ ਪੁਰਾਣੀਆਂ ਲਾਈਨਾਂ ਜਾਮ ਪਈਆਂ ਹਨ ਅਤੇ ਇਨ੍ਹਾਂ ਦੀ ਸਫਾਈ ਹੋਏ ਨੂੰ ਕਾਫੀ ਸਮਾਂ ਬੀਤ ਗਿਆ ਹੈ।

ਲੋਕਾਂ ਨੇ ਕਿਹਾ ਕਿ ਫਗਵਾੜਾ 'ਚ ਅਕਸਰ ਬਰਸਾਤੀ ਮੌਸਮ 'ਚ ਪਾਣੀ ਭਰਨ ਨਾਲ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੱਖਾਂ ਰੁਪਏ ਦਾ ਸਾਮਾਨ ਬਾਰਿਸ਼ ਦੇ ਪਾਣੀ ਦੀ ਭੇਟ ਚੜ੍ਹ ਜਾਂਦਾ ਹੈ ਪਰ ਉਕਤ ਸਮੱਸਿਆ ਨੂੰ ਲੈ ਕੇ ਨਾ ਤਾਂ ਪੰਜਾਬ ਸਰਕਾਰ ਨੂੰ ਕੋਈ ਦਿਲਚਸਪੀ ਹੈ ਅਤੇ ਨਾ ਹੀ ਨਗਰ ਨਿਗਮ ਇਸ ਦੇ ਸਥਾਈ ਹੱਲ ਨੂੰ ਲੈ ਕੇ ਅੱਜ ਤਕ ਠੋਸ ਪਹਿਲ ਕਰ ਸਕੀ ਹੈ।