ਫਗਵਾੜਾ ਜ਼ਿਮਨੀ ਚੋਣ: ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪਤਨੀ ਨਾਲ ਮਿਲ ਪਾਈ ਵੋਟ
Monday, Oct 21, 2019 - 10:56 AM (IST)

ਫਗਵਾੜਾ (ਹਰਜੋਤ) - ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਅੱਜ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਦੀਆਂ ਵੋਟਾਂ ਪੈਣ ਦਾ ਕੰਮ ਸਵੇਰੇ ਤੋਂ ਹੀ ਸ਼ੁਰੂ ਹੋ ਚੁੱਕਾ ਹੈ। ਲੋਕ ਆਪਣੀ ਵੋਟ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ 'ਤੇ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ। ਵੋਟਿੰਗ ਦੀ ਇਹ ਪ੍ਰਕਿਰਿਆ ਸ਼ਾਮ ਦੇ 6 ਵਜੇ ਤੱਕ ਜਾਰੀ ਰਹੇਗੀ। ਵੋਟਿੰਗ ਦੇ ਨਤੀਜੇ 24 ਅਕਤੂਬਰ ਨੂੰ ਐਲਾਨ ਦਿੱਤੇ ਜਾਣਗੇ। ਇਸੇ ਤਰ੍ਹਾਂ ਫਗਵਾੜਾ ਵਿਖੇ ਭਾਜਪਾ ਦੇ ਕੇਂਦਰੀ ਮੰਤਰੀ ਅਤੇ ਐੱਮ.ਪੀ.ਸੋਮ ਪ੍ਰਕਾਸ਼ ਕੈਂਥ ਨੇ ਆਪਣੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨਾਲ ਮਿਲ ਕੇ ਪੋਲਿੰਗ ਬੂਥ 'ਤੇ ਜਾ ਕੇ ਵੋਟ ਦੀ ਵਰਤੋਂ ਕੀਤੀ।