ਹੁਣ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਉੱਠੀ ਮੰਗ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੈਪਟਨ ਨੂੰ ਲਿਖਿਆ ਪੱਤਰ

Wednesday, Sep 08, 2021 - 04:29 PM (IST)

ਹੁਣ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਉੱਠੀ ਮੰਗ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੈਪਟਨ ਨੂੰ ਲਿਖਿਆ ਪੱਤਰ

ਹੁਸ਼ਿਆਰਪੁਰ: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ।ਜਾਣਕਾਰੀ ਮੁਤਾਬਕ ਸੋਮ ਪ੍ਰਕਾਸ਼ ਦਾ ਕਹਿਣਾ ਹੈ ਕਿ ਫਗਵਾੜਾ ਉਦਯੋਗਿਕ ਸ਼ਹਿਰ ਹੈ ਅਤੇ ਫਗਵਾੜਾ ਵਾਸੀਆਂ ਨੂੰ 40 ਕਿੱਲੋਮੀਟਰ ਸਫ਼ਰ ਤਹਿ ਕਰਕੇ ਕਪੂਰਥਲਾ ਜਾਣਾ ਪੈਂਦਾ ਹੈ। ਇਸ ਨਾਲ ਉਨ੍ਹਾਂ ਨੂੰ ਬਹੁਤ ਪਰੇਸ਼ਾਨੀ ਆਉਂਦੀ ਹੈ।

ਇਹ ਵੀ ਪੜ੍ਹੋ : ਕੈਪਟਨ ਦੇ ਬਿਆਨ ਤੋਂ ਬਾਅਦ ਹੁਣ ਬਾਜਵਾ ਤੇ ਰੰਧਾਵਾ ਦਾ ਧਮਾਕਾ, ਦੋ ਟੁੱਕ ’ਚ ਦਿੱਤਾ ਠੋਕਵਾਂ ਜਵਾਬ

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ’ਚ ਲਾ ਐਂਡ ਆਰਡਰ ਦੀ ਹਾਲਤ ਖ਼ਰਾਬ ਹੈ ਅਤੇ ਗੈਂਗਸਟਰ ਰਾਜ਼ ਵੱਧ ਰਿਹਾ ਹੈ ਜੋ ਠੀਕ ਨਹੀਂ ਹੈ। ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਕਿਸਾਨ ਅੰਦੋਲਨ ਇੰਨਾ ਲੰਬਾ ਚੱਲ ਰਿਹਾ ਹੈ ਅਤੇ ਪੰਜਾਬ ਦੇ ਹਿੱਤਾਂ ਨੂੰ ਦੇਖ਼ਦੇ ਹੋਏ ਇਹ ਮਾਮਲਾ ਖ਼ਤਮ ਹੋਣਾ ਚਾਹੀਦਾ ਹੈ।

PunjabKesari


author

Shyna

Content Editor

Related News