ਫਗਵਾੜਾ ਹਿੰਸਾ ''ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
Sunday, Apr 29, 2018 - 07:19 PM (IST)

ਫਗਵਾੜਾ (ਜਲੋਟਾ) : ਫਗਵਾੜਾ ਵਿਚ ਬੀਤੇ ਦਿਨੀਂ ਹੋਈ ਹਿੰਸਾ ਵਿਚ ਜ਼ਖ਼ਮੀ ਹੋਏ ਨੌਜਵਾਨ ਯਸ਼ਵੰਤ ਕੁਮਾਰ ਬੌਬੀ ਜੋ ਕਿ ਬੀਤੀ ਰਾਤ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ 'ਚ ਦਮ ਤੋੜ ਗਿਆ ਦਾ ਅੱਜ ਬੰਗਾ ਰੋਡ ਸਥਿਤ ਸ਼ਮਸ਼ਾਨਘਾਟ ਵਿਚ ਧਾਰਮਿਕ ਰੀਤੀਆਂ ਅਨੁਸਾਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੂਰੇ ਸ਼ਾਂਤੀਪੂਰਵਕ ਢੰਗ ਨਾਲ ਹੋਏ ਅੰਤਿਮ ਸੰਸਕਾਰ ਮੌਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਮੁਹੰਮਦ ਤਾਇਅਬ ਅਤੇ ਐੱਸ . ਐੱਸ. ਪੀ. ਸੰਦੀਪ ਸ਼ਰਮਾ ਨੇ ਬੌਬੀ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਂਟ ਕੀਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ।