ਫਗਵਾੜਾ ਹਿੰਸਾ ''ਚ ਮਾਰੇ ਗਏ ਬੌਬੀ ਦੇ ਪਰਿਵਾਰ ਨੇ ਕੀਤੀ ਸ਼ਾਂਤੀ ਬਣਾਏ ਰੱਖਣ ਦੀ ਅਪੀਲ

05/01/2018 12:42:34 PM

ਫਗਵਾੜਾ (ਹਰਜੋਤ)— ਫਗਵਾੜਾ 'ਚ 13 ਅਪ੍ਰੈਲ ਨੂੰ ਹੋਈ ਹਿੰਸਾ ਵਿਚ ਜ਼ਖਮੀ ਹੋਣ ਉਪਰੰਤ ਬੀਤੇ ਦਿਨੀਂ ਦਮ ਤੋੜ ਗਏ ਨੌਜਵਾਨ ਯਸ਼ਵੰਤ ਕੁਮਾਰ ਬੌਬੀ ਦੇ ਪਰਿਵਾਰ ਮੈਂਬਰਾਂ ਵੱਲੋਂ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ। 
ਸੋਮਵਾਰ ਆਪਣੇ ਪਰਿਵਾਰ ਸਮੇਤ ਗੱਲਬਾਤ ਕਰਦਿਆਂ ਮ੍ਰਿਤਕ ਬੌਬੀ ਦੇ ਪਿਤਾ ਚਰਨਜੀਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਮੌਤ 'ਤੇ ਸਿਆਸਤ ਨਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਆਪਣਾ ਬੇਟਾ ਗਵਾਇਆ ਹੈ, ਉਹ ਦੁਆ ਕਰਦੇ ਹਨ ਕਿ ਅਜਿਹਾ ਹੋਰ ਕਿਸੇ ਨਾਲ ਨਾ ਵਾਪਰੇ। ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰੇ ਲੋਕ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿਸ ਲਈ ਉਹ ਸ਼ੁਕਰਗੁਜ਼ਾਰ ਹਨ।
ਉਨ੍ਹਾਂ ਨੇ ਕਿਹਾ ਕਿ ਹਿੰਸਾ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ, ਇਸ ਲਈ ਸਾਨੂੰ ਗੱਲਬਾਤ ਰਾਹੀਂ ਮਸਲੇ ਸੁਲਝਾਉਣੇ ਚਾਹੀਦੇ ਹਨ। ਉਨ੍ਹਾਂ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਪਰਿਵਾਰ ਦਾ ਸਾਥ ਦੇਣ ਲਈ ਸਾਰੇ ਭਾਈਚਾਰਿਆਂ ਦਾ ਧੰਨਵਾਦ ਕੀਤਾ।


Related News