ਫਗਵਾੜਾ ਦੇ SDM ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ, ਹੁਣ ਇਨ੍ਹਾਂ ਨੂੰ ਸੰਭਾਲਣਾ ਪਵੇਗਾ ਚਾਰਜ
Wednesday, Sep 14, 2022 - 06:42 PM (IST)

ਫਗਵਾੜਾ (ਜਲੋਟਾ)- ਫਗਵਾੜਾ ਦੇ ਉੱਪ ਮੰਡਲ ਮੈਜਿਸਟਰੇਟ (ਐੱਸ. ਡੀ. ਐੱਮ) ਸਤਵੰਤ ਸਿੰਘ, ਪੀ. ਸੀ. ਐੱਸ. ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ ਹੁਣ ਐੱਸ. ਡੀ. ਐੱਮ. ਕਪੂਰਥਲਾ ਅਹੁਦਾ ਸੰਭਾਲਣਗੇ। ਇਹ ਜਾਣਕਾਰੀ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਇਕ ਪੱਤਰ ਜਾਰੀ ਕਰਕੇ ਦਿੱਤੀ ਹੈ। ਉਨ੍ਹਾਂ ਨੇ ਐੱਸ. ਡੀ. ਐੱਮ. ਸਤਵੰਤ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਐੱਸ. ਡੀ. ਐੱਮ. ਕਪੂਰਥਲਾ ਲਾਲ ਵਿਸ਼ਵਾਸ ਬੈਂਸ ਨੂੰ ਉਨ੍ਹਾਂ ਦਾ ਚਾਰਜ ਸੌਂਪ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਐੱਸ. ਡੀ. ਐੱਮ. ਸਤਵੰਤ ਸਿੰਘ ਦੇ ਅਸਤੀਫ਼ਾ ਦੇਣ ਦਾ ਕਾਰਨ ਲਾਲ ਵਿਸ਼ਵਾਸ ਬੈਂਸ, ਪੀ. ਸੀ. ਐੱਸ, ਉੱਪ ਮੰਡਲ ਮੈਜਿਸਟਰੇਟ ਕਪੂਰਥਲਾ ਨੂੰ ਐਡੀਸ਼ਨਲ ਤੌਰ 'ਤੇ ਬਿਨਾਂ ਕਿਸੇ ਮਿਹਨਤਾਨੇ ਦੇ ਐੱਸ. ਡੀ. ਐੱਮ. ਫਗਵਾੜਾ ਦਾ ਵਾਧੂ ਚਾਰਜ ਸੰਭਾਲਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਤੁਰੰਤ ਆਪਣਾ ਵਾਧੂ ਚਾਰਜ ਸੰਭਾਲ ਲੈਣ।
ਇਹ ਵੀ ਪੜ੍ਹੋ: MLA ਸ਼ੀਤਲ ਅੰਗੁਰਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਭਾਜਪਾ ’ਤੇ ਲੱਗੇ ਵੱਡੇ ਇਲਜ਼ਾਮ
ਮਿਲੀ ਜਾਣਕਾਰੀ ਮੁਤਾਬਕ ਜਦੋਂ ਤੱਕ ਐੱਸ. ਡੀ. ਐੱਮ. ਫਗਵਾੜਾ ਦੇ ਅਸਤੀਫ਼ੇ ਦਾ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਐੱਸ. ਡੀ. ਐੱਮ. ਫਗਵਾੜਾ ਦਾ ਚਾਰਜ ਲਾਲ ਵਿਸ਼ਵਾਸ ਕੋਲ ਹੀ ਰਹੇਗਾ। ਐੱਸ. ਡੀ. ਐੱਮ. ਫਗਵਾੜਾ ਸਤਵੰਤ ਸਿੰਘ ਵੱਲੋਂ ਚੁੱਪ ਚੁਪੀਤੇ ਇਸ ਤਰ੍ਹਾਂ ਆਪਣੇ ਅਹੁਦੇ ਤੋਂ ਅਚਾਨਕ ਕਿਉਂ ਅਸਤੀਫ਼ਾ ਦਿੱਤਾ ਗਿਆ ਹੈ, ਇਸ ਨੂੰ ਲੈ ਕੇ ਜਿੱਥੇ ਭੇਤ ਬਰਕਰਾਰ ਹੈ।
ਇਹ ਵੀ ਪੜ੍ਹੋ: ਕਪੂਰਥਲਾ ਸਿਟੀ ਥਾਣੇ ’ਚ ਵਿਜੀਲੈਂਸ ਦੀ ਰੇਡ, 2 ਹਜ਼ਾਰ ਦੀ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ