ਫਿਲੌਰ 'ਚ ਗਾਬਾ ਸਵੀਟ ਸ਼ਾਪ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

08/13/2019 5:32:15 PM

ਫਿਲੌਰ (ਭਾਖੜੀ)—ਫਿਲੌਰ ਦੇ ਗਾਬਾ ਸਵੀਟ ਸ਼ਾਪ 'ਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਸਵੀਟ ਸ਼ਾਪ 'ਚ ਕੰਮ ਕਰਨ ਵਾਲੇ ਇਕ ਕਰਮਚਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਕਰਮਚਾਰੀਆਂ ਨੇ ਆਪਣੀ ਜਾਨ ਨੂੰ ਬਚਾਉਣ ਲਈ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

ਫਿਲਹਾਲ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ 'ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੇ ਕਾਰਨ ਦੁਕਾਨ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ ਅਤੇ ਦੁਕਾਨ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

Shyna

This news is Content Editor Shyna