ਹੋਲੀ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ, ਗੋਰਾਇਆ ਵਿਖੇ ਭਿਆਨਕ ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

03/18/2022 7:24:10 PM

ਗੋਰਾਇਆ (ਮੁਨੀਸ਼ ਬਾਵਾ)- ਹੋਲੀ ਵਾਲੇ ਦਿਨ ਫਿਲੌਰ-ਗੋਰਾਇਆ ਨੈਸ਼ਨਲ ਹਾਈਵੇਅ ’ਤੇ ਦਰਦਨਾਕ ਹਾਦਸਾ ਵਾਪਰਨ ਕਰਕੇ ਲੁਧਿਆਣਾ ਦੇ ਇਕ 30 ਸਾਲਾ ਨੌਜਵਾਨ ਕਾਰੋਬਾਰੀ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਬੁਰੀ ਤਰ੍ਹਾਂ ਨਾਲ ਪਰਖੱਚੇ ਉੱਡ ਗਏ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਰੋਮੀ ਦੇ ਰੂਪ ਵਿਚ ਹੋਈ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰਵਿੰਦਰ ਸਿੰਘ ਰੋਮੀ ਦੇ ਪਿਤਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੂਆ ਨੂੰ ਮਿਲ ਕੇ ਜਲੰਧਰ ਤੋਂ ਵਾਪਸ ਲੁਧਿਆਣਾ ਨੂੰ ਪਰਤ ਰਿਹਾ ਸੀ ਕਿ ਫਿਲੌਰ ਦੇ ਬੱਛੋਵਾਲ ਨੇੜੇ ਖੜ੍ਹੇ ਟਰਾਲੇ ਵਿੱਚ ਉਸ ਦੀ ਆਈ-20 ਕਾਰ ਹਾਦਸਾਗ੍ਰਸਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ਪੁਲਸ ਕਮਿਸ਼ਨਰੇਟ ਦਾ ਵੱਡਾ ਐਕਸ਼ਨ, ਹੁਣ 48 ਘੰਟਿਆਂ ’ਚ ਸ਼ਿਕਾਇਤਕਰਤਾ ਨੂੰ ਇੰਝ ਮਿਲੇਗਾ ਇਨਸਾਫ਼

ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਬੁਰੀ ਤਰ੍ਹਾਂ ਨਾਲ ਪਰਖੱਚੇ ਉੱਡ ਗਏ ਅਤੇ ਰਵਿੰਦਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰਵਿੰਦਰ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਉਸ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਜਦਕਿ ਉਸ ਦੀ ਇਕ ਛੋਟੀ ਭੈਣ ਵਿਦੇਸ਼ ਵਿੱਚ ਰਹਿੰਦੀ ਹੈ। ਘਟਨਾ ਦੀ ਸੂਚਨਾ ਪਾ ਕੇ ਮ੍ਰਿਤਕ ਰਵਿੰਦਰ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ ਹੋਏ ਹਨ। ਟਰਾਲਾ ਚਾਲਕ ਮੌਕੇ ਤੋਂ ਟਰਾਲਾ ਲੈ ਕੇ ਫ਼ਰਾਰ ਹੋ ਗਿਆ।  ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ:  ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਭਗਵੰਤ ਮਾਨ ਨੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਕਰੋੜਾਂ ਦਾ ਮੁਆਵਜ਼ਾ ਕੀਤਾ ਜਾਰੀ

ਇਹ ਵੀ ਪੜ੍ਹੋ: ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸੱਬਾ ਦੇ ਫਾਰਮ ਹਾਊਸ ’ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri